ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਲਾਈਨ ਪਾਉਣ ਤੋਂ ਬਾਅਦ ਟੁੱਟੀ ਸੜਕ ਦੀ ਮੁਰੰਮਤ ਮੰਗੀ

08:45 AM Nov 14, 2024 IST
ਐਕਸੀਅਨ ਨੂੰ ਮਿਲਦੇ ਹੋਏ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਨਵੰਬਰ
ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-4 ਦੇ ਵਫ਼ਦ ਨੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਅਗਵਾਈ ਹੇਠ ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਸਾਹਮਣੇ ਵਾਲੀ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਖ਼ਰਾਬ ਹੋਈ ਸੜਕ ਦੀ ਮੁਰੰਮਤ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਸਨਾਤਨ ਧਰਮ ਮੰਦਰ ਤੋਂ ਲੈ ਕੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੱਕ ਦੀ ਸੀਵਰੇਜ ਲਾਈਨ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਸੰਸਥਾ ਦੇ ਜਨਰਲ ਸਕੱਤਰ ਬਲਦੇਵ ਰਾਮ ਨੇ ਦੱਸਿਆ ਕਿ ਐਕਸੀਅਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਈ ਜਾਵੇਗੀ ਅਤੇ ਅਗਲੇ ਦੋ ਦਿਨਾਂ ਵਿੱਚ ਸੜਕ ਦਾ ਕੰਮ ਆਰੰਭ ਕਰ ਦਿੱਤਾ ਜਾਵੇਗਾ। ਵਫ਼ਦ ਵਿੱਚ ਸੰਸਥਾ ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਪਿੰਕੀ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਮੌਜੂਦ ਸਨ।

Advertisement

Advertisement