ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਰ-ਵਾਰ ਚੋਣਾਂ ਦੇਸ਼ ਲਈ ਸਹੀ ਨਹੀਂ: ਰਾਜਨਾਥ

07:10 AM May 31, 2024 IST

ਕੁਸ਼ੀਨਗਰ (ਉੱਤਰ ਪ੍ਰਦੇਸ਼), 30 ਮਈ
ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜਲਦੀ-ਜਲਦੀ ਚੋਣਾਂ ਹੋਣੀਆਂ ਦੇਸ਼ ਲਈ ਸਹੀ ਨਹੀਂ ਹਨ ਅਤੇ ਅਗਲੇ ਪੰਜ ਸਾਲਾਂ ਵਿੱਚ ‘ਇਕ ਰਾਸ਼ਟਰ, ਇਕ ਚੋਣ’ ਪ੍ਰਣਾਲੀ ਕਾਇਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਬਜ਼ ਧਿਰ ਭਾਰਤੀ ਜਨਤਾ ਪਾਰਟੀ ਦਾ ਮੰਨਣਾ ਹੈ ਕਿ ਦੇਸ਼ ਭਰ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ’ਤੇ ਹੋਣੀਆਂ ਚਾਹੀਦੀਆਂ ਹਨ।
ਉੱਤਰ ਪ੍ਰਦੇਸ਼ ਵਿੱਚ ਪੈਂਦੇ ਕੁਸ਼ੀਨਗਰ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਵਿਜੈ ਕੁਮਾਰ ਦੂਬੇ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ, ‘‘ਪੰਜ ਸਾਲਾਂ ਵਿੱਚ ‘ਇਕ ਰਾਸ਼ਟਰ, ਇਕ ਚੋਣ’ ਲਈ ਪ੍ਰਬੰਧ ਕਰਨ ਦੀ ਅਸੀਂ ਹਰ ਸੰਭਵ ਕੋਸ਼ਿਸ਼ ਕਰਾਂਗੇ।’’ ਰਾਜਨਾਥ ਸਿੰਘ ਨੇ ਲੀਡਰਸ਼ਿਪ ਤੇ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ‘‘ਅੱਜ ਜਦੋਂ ਭਾਰਤ ਬੋਲਦਾ ਹੈ ਤਾਂ ਸਾਰਾ ਵਿਸ਼ਵ ਸੁਣਦਾ ਹੈ। ਇੱਥੋਂ ਤੱਕ ਕਿ ਪਾਕਿਸਤਾਨ ਦੇ ਸਿਆਸਤਦਾਨ ਵੀ ਭਾਰਤ ਦੀ ਸ਼ਲਾਘਾ ਕਰ ਰਹੇ ਹਨ, ਪਰ ਕਾਂਗਰਸੀ ਅਤੇ ਸਮਾਜਵਾਦੀ ਪਾਰਟੀ ਵਾਲੇ ਇਹ ਗੱਲ ਨਹੀਂ ਸਮਝਦੇ।’’
ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਉਸ ਦੇ ਪੜਦਾਦਾ ਜਵਾਹਰ ਲਾਲ ਨਹਿਰੂ, ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ। ਉਨ੍ਹਾਂ ਕਿਹਾ, ‘‘ਰਾਹੁਲ ਗਾਂਧੀ ਕਹਿੰਦੇ ਹਨ ਕਿ ਉਨ੍ਹਾਂ ਨੇ ਸਿਸਟਮ ਨੂੰ ਕਾਫੀ ਨੇੜਿਓਂ ਦੇਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਸਟਮ ਪੱਛੜਿਆਂ ਤੇ ਗਰੀਬਾਂ ਵਿਰੋਧੀ ਸੀ। ਉਹ ਆਪਣੇ ਪੜਦਾਦਾ, ਦਾਦੀ ਅਤੇ ਪਿਤਾ ਦੀਆਂ ਸਰਕਾਰਾਂ ਦੀ ਗੱਲ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਸਮੇਂ ਵਿੱਚ ਸਿਸਟਮ ਪੱਛੜਿਆਂ ਤੇ ਗਰੀਬ ਵਿਰੋਧੀ ਸੀ। ਇਸ ਦਾ ਮਤਲਬ ਹੈ ਕਿ ਰਾਹੁਲ ਇਹ ਮੰਨ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਦਲਿਤਾਂ, ਗਰੀਬਾਂ ਤੇ ਪੱਛੜੀਆਂ ਸ਼੍ਰੇਣੀਆਂ ਵਿਰੋਧੀ ਸੀ। ਤੁਸੀਂ ਦੱਸੋ, ਕੀ ਅਜਿਹਾ ਆਗੂ ਕਿਤੇ ਹੋਰ ਦੇਖਿਆ ਹੈ?’’ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਆਰਪੀਐੱਨ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ ਸਮਝਦਾਰ ਵਿਅਕਤੀ ਕਾਂਗਰਸ ਨੂੰ ਲੱਤ ਮਾਰ ਦੇਵੇਗਾ। ਰਾਜਨਾਥ ਸਿੰਘ ਨੇ ਦਾਅਵਾ ਕੀਤਾ, ‘‘ਭਾਜਪਾ ਹਿੰਦੂ-ਮੁਸਲਮਾਨ ਸਿਆਸਤ ਵਿੱਚ ਨਹੀਂ ਪੈਂਦੀ। ਅਸੀਂ ਹਰੇਕ ਨਾਗਰਿਕ ਨੂੰ ਭਾਰਤ ਦਾ ਨਾਗਰਿਕ ਸਮਝਦੇ ਹਾਂ।’’ ਰਾਜਨਾਥ ਨੇ ਵੱਖ ਵੱਖ ਹਲਕਿਆਂ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ 94 ਰੈਲੀਆਂ ਅਤੇ ਸੱਤ ਰੋਡ ਸ਼ੋਅ ਕੀਤੇ। ਇਸ ਦੌਰਾਨ ਉਨ੍ਹਾਂ ‘400 ਪਾਰ’ ਦਾ ਨਾਅਰਾ ਲਾਉਂਦਿਆਂ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਉਣ ਦੀ ਅਪੀਲ ਕੀਤੀ। -ਪੀਟੀਆਈ

Advertisement

Advertisement