ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਵੱਲੋਂ ਸਿੱਖ ਭਾਵਨਾਵਾਂ ਨੂੰ ਵਾਰ-ਵਾਰ ਸੱਟ ਮਾਰਨਾ ਦੁੱਖਦਾਈ: ਧਾਮੀ

08:54 AM Feb 05, 2024 IST

ਟ੍ਰਬਿਿਉਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਫਰਵਰੀ
ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਸਥਿਤ ਗੁਰਦੁਆਰੇ ਵਿੱਚ ਪੁਲੀਸ ਵੱਲੋਂ ਰਾਤ ਵੇਲੇ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨੀ ਸਰਾਸਰ ਗੁਰਦੁਆਰੇ ਦੀ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਅਤੇ ਗੁਰਮਰਿਆਦਾ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਸੁਲਤਾਨਪੁਰ ਲੋਧੀ ਵਿੱਚ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਕਾਰਵਾਈ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਤੇ ਹੁਣ ਮਾਨਸਾ ’ਚ ਗੁਰਦੁਆਰੇ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਦਰਕਿਨਾਰ ਕਰ ਕੇ ਪੁਲੀਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ। ਸ੍ਰੀ ਧਾਮੀ ਨੇ ਕਿਹਾ ਕਿ ਮਾਨਸਾ ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਬਿਲਕੁਲ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਿਵੇਂ ਪੁਲੀਸ ਦੇ ਕੁੱਝ ਕਰਮਚਾਰੀ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੁੰਦੇ ਹਨ ਤੇ ਸੇਵਾਦਾਰਾਂ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Advertisement

Advertisement