ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਪਰਸਨ ਬਣਾਉਣ ਸਬੰਧੀ ਰਿਪੋਰਟਾਂ ਗਲਤ: ਚੰਦਰਚੂੜ
06:22 AM Dec 21, 2024 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਅਹੁਦੇ ’ਤੇ ਉਨ੍ਹਾਂ ਦਾ ਨਾਮ ਵਿਚਾਰੇ ਜਾਣ ਦੀਆਂ ਰਿਪੋਰਟਾਂ ਗਲਤ ਹਨ। ਉਨ੍ਹਾਂ ਖ਼ਬਰ ਏਜੰਸੀ ਨੂੰ ਦੱਸਿਆ, ‘‘ਇਹ ਰਿਪੋਰਟਾਂ ਗਲਤ ਹਨ। ਇਸ ਸਮੇਂ ਮੈਂ ਸੇਵਾਮੁਕਤ ਜ਼ਿੰਦਗੀ ਦਾ ਆਨੰਦ ਲੈ ਰਿਹਾ ਹਾਂ।’’ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਰੁਣ ਕੁਮਾਰ ਮਿਸ਼ਰਾ ਦਾ ਕਾਰਜਕਾਲ ਮੁਕੰਮਲ ਹੋਣ ਮਗਰੋਂ ਪਹਿਲੀ ਜੂਨ ਤੋਂ ਖਾਲੀ ਹੈ। -ਪੀਟੀਆਈ
Advertisement
Advertisement