ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗੜ ਵੱਲੋਂ ਅਕਾਲੀ ਦਲ ’ਚ ਜਾਣ ਦੀਆਂ ਖਬਰਾਂ ਅਫਵਾਹਾਂ ਕਰਾਰ

07:32 AM Apr 17, 2024 IST
ਗੁਰਪ੍ਰੀਤ ਸਿੰਘ ਕਾਂਗੜ

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 16 ਅਪਰੈਲ
ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਉਨ੍ਹਾਂ ਬਾਬਤ ਅਕਾਲੀ ਦਲ ਵਿੱਚ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਨਹੀਂ ਜਾ ਰਹੇ ਅਤੇ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਹਨ।
ਕਾਂਗੜ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਕਰਕੇ ਉਨ੍ਹਾਂ ਦਾ ਕਾਂਗਰਸ ਛੱਡ ਕੇ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ’ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਜਾਣੇ-ਅਣਜਾਣੇ ਵਿੱਚ ਉਹ ਭਾਜਪਾ ’ਚ ਜਾਣ ਦੀ ਗਲਤੀ ਜ਼ਰੂਰ ਕਰ ਗਏ ਸਨ ਪਰ ਹਲਕੇ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਉਹ ਆਪਣੀ ਪੁਰਾਣੀ ਪਾਰਟੀ ਵਿਚ ਪਰਤ ਕੇ ਕਾਂਗਰਸ ਦਾ ਝੰਡਾ ਬੁਲੰਦ ਕਰ ਰਹੇ ਹਨ। ਉਨ੍ਹਾਂ ਆਪਣੇ ਵਰਕਰਾਂ ਤੇ ਹਲਕੇ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਪਾਰਟੀ ਬਦਲਣ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਗੁਮਰਾਹ ਨਾ ਹੋਣ। ਕਾਂਗੜ ਨੇ ਚੋਣਾਂ ਦੇ ਅਜੋਕੇ ਸੰਦਰਭ ਵਿਚ ਕਿਹਾ ਕਿ ਦੇਸ਼ ਦਾ ਸੰਵਿਧਾਨ ਅਤੇ ਲੋਕਤੰਤਰ ਖ਼ਤਰੇ ਵਿਚ ਹੈ। ਨਿਰੋਲ ਤਾਨਾਸ਼ਾਹੀ ਰਾਜ ਚੱਲ ਰਿਹਾ ਹੈ। ਬੇਰੁਜ਼ਗਾਰੀ ਅਤੇ ਮਹਿੰਗਾਈ ਸਿਖਰਾਂ ’ਤੇ ਹੈ। ਇਸੇ ਕਰਕੇ ਕਾਂਗਰਸ ਨੇ 30 ਲੱਖ ਸਰਕਾਰੀ ਨੌਕਰੀਆਂ ਦੇਣ, ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੇਣ, ਲੋੜਵੰਦ ਔਰਤਾਂ ਨੂੰ ਸਾਲਾਨਾ ਇੱਕ ਲੱਖ ਰੁਪਏ ਦੇਣ ਜਿਹੇ ਕੀਤੇ ਠੋਸ ਵਾਅਦਿਆਂ ਸਮੇਤ ਸੰਵਿਧਾਨਕ ਸੰਸਥਾਵਾਂ ਬਚਾਉਣ ਦੀ ਹਾਮੀ ਭਰੀ ਹੈ।

Advertisement

Advertisement
Advertisement