ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੀ ਮਜ਼ਬੂਤੀ ਲਈ ਘੱਟ ਗਿਣਤੀ ਵਰਗ ਦੀ ਨੁਮਾਇੰਦਗੀ ਜ਼ਰੂਰੀ: ਲਿਬੜਾ

07:47 AM Jul 09, 2023 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਜੁਲਾਈ
ਘੱਟ ਗਿਣਤੀ ਵਰਗ ਦੇ ਲੋਕਾਂ ਵਿਚ ਆਪਣਾ ਅਧਾਰ ਬਰਕਰਾਰ ਰੱਖਣ ਤੇ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਦੇ ਹਰ ਪੱਧਰ ’ਤੇ ਘੱਟ ਗਿਣਤੀ ਨਾਲ ਸਬੰਧਤ ਮੁਸਲਿਮ ਸਮਾਜ ਅਤੇ ਦੂਜੇ ਵਰਗਾਂ ਨੂੰ ਨੁਮਾਇੰਦਗੀ ਦੇਣ ਲਈ ਸਿਤਾਰ ਮੁਹੰਮਦ ਲਿਬੜਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁਸਲਿਮ ਸਮਾਜ ਅਤੇ ਹੋਰ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀ ਇਕ ਚੰਗੀ ਅਬਾਦੀ ਹੈ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਦਾ ਇਕ ਵੱਡਾ ਅਧਾਰ ਹੈ ਜੋ ਹਰ ਪੱਧਰ ’ਤੇ ਚੋਣਾਂ ਵਿੱਚ ਪਾਰਟੀ ਦੀ ਡੱਟ ਕੇ ਮਦਦ ਕਰਦੇ ਹਨ। ਇਸ ਅਧਾਰ ਨੂੰ ਬਰਕਰਾਰ ਰੱਖਣ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਦੀਆਂ ਕਮੇਟੀਆਂ ਵਿੱਚ ਕਿਸੇ ਵੀ ਖੇਤਰ ਵਿੱਚ ਵੱਸਦੇ ਮੁਸਲਿਮ ਤੇ ਘੱਟ ਗਿਣਤੀ ਵਰਗਾਂ ਮੁਤਾਬਿਕ ਨੁਮਾਇੰਦਗੀ ਕੀਤੀ ਜਾਵੇ। ਇਨ੍ਹਾਂ ਵਰਗਾਂ ਨਾਲ ਸਬੰਧਤ ਲੋਕਾਂ ਵਿਚੋਂ ਕਾਂਗਰਸ ਪਾਰਟੀ ਲਈ ਲੀਡਰਸ਼ਿਪ ਦੀ ਨਵੀਂ ਪਨੀਰੀ ਤਿਆਰ ਕੀਤੀ ਜਾਵੇ। ਇਸ ਮੌਕੇ ਰਾਜਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਬਣਨ ਜਾ ਰਹੀਆਂ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਕਮੇਟੀਆਂ ਵਿੱਚ ਘੱਟ ਗਿਣਤੀ ਵਰਗਾਂ ਨੂੰ ਧਿਆਨ ਵਿੱਚ ਰੱਖ ਕੇ ਕਾਂਗਰਸ ਪਾਰਟੀ ਆਪਣਾ ਅਧਾਰ ਬਰਕਰਾਰ ਰੱਖਣ ਤੇ ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰੇਗੀ।

Advertisement

Advertisement
Tags :
ਕਾਂਗਰਸਗਿਣਤੀਜ਼ਰੂਰੀ:ਨੁਮਾਇੰਦਗੀਮਜ਼ਬੂਤੀਲਿਬੜਾ
Advertisement