ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ
ਸਤਨਾਮ ਸਿੰਘ
ਸ਼ਾਹਬਾਦ ਮਰਾਕੰਡਾ, 27 ਜਨਵਰੀ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਰੋਟਰੀ ਕਲੱਬ ਦੇ ਸਾਂਝੇ ਸਹਿਯੋਗ ਨਾਲ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਰੰਭ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਤੇ ਰੋਟਰੀ ਕਲੱਬ ਮੈਂਬਰਾਂ ਨੇ ਕੌਮੀ ਤਿੰਰਗਾ ਲਹਿਰਾ ਕੇ ਕੀਤਾ। ਇਸ ਮੌਕੇ ਡਾ. ਘੁੰਮਣ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਇਤਿਹਾਸਕ ਮਹੱਤਵ ਬਾਰੇ ਦੱਸਿਆ ਤੇ ਕਿਹਾ ਕਿ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਾਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਜ਼ਬੂਤ ਭਾਰਤ ਦੀ ਨੀਂਹ ਰੱਖਣ ਵਿੱਚ ਸੰਵਿਧਾਨ ਨਿਰਮਾਤਾਵਾਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਦੇਸ਼ ਸਦਾ ਰਿਣੀ ਰਹੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤੀ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ, ਨ੍ਰਿਤ ਤੇ ਕਵਿਤਾਵਾਂ ਪੇਸ਼ ਕੀਤੀਆਂ। ਡਾ. ਘੁੰਮਣ ਨੇ ਗਣਤੰਤਰ ਦਿਵਸ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ।
ਮੰਚ ਸੰਚਾਲਨ ਅਰਸ਼ਦੀਪ ਕੌਰ ਨੇ ਬਾਖੂਬੀ ਨਿਭਾਇਆ। ਇਸ ਮੌਕੇ ਰੋਟੇਰੀਆਨ ਸੰਦੀਪ ਰਿਸ਼ੀ, ਵੀਰੇਂਦਰ ਠੁਕਰਾਲ, ਪ੍ਰਵੀਨ ਠੁਕਰਾਲ, ਵਿਕਰਮ ਗੁਪਤਾ, ਐੱਸਸੀ ਸਿੰਗਲਾ, ਸੀਪੀ ਗੁਪਤਾ, ਐੱਸਐੱਸ ਖੁਰਾਣਾ, ਮੁਕੇਸ਼ ਗੋਇਲ, ਮਦਨ ਲਾਲ ਗਰਗ, ਰਿਸ਼ੀ ਕਪੂਰ, ਸਕੂਲ ਪ੍ਰਬੰਧਕ ਮਨੋਜ ਭਸੀਣ, ਮੀਤ ਪ੍ਰਿੰਸੀਪਲ ਸਤਬੀਰ ਸਿੰਘ ਮੌਜੂਦ ਸਨ।