For the best experience, open
https://m.punjabitribuneonline.com
on your mobile browser.
Advertisement

ਗਣਤੰਤਰ ਦਿਵਸ: ਚੰਡੀਗੜ੍ਹ ਪੁਲੀਸ ਵੱਲੋਂ ਫਲੈਗ ਮਾਰਚ

07:37 AM Jan 22, 2024 IST
ਗਣਤੰਤਰ ਦਿਵਸ  ਚੰਡੀਗੜ੍ਹ ਪੁਲੀਸ ਵੱਲੋਂ ਫਲੈਗ ਮਾਰਚ
ਸ਼ਹਿਰ ਵਿੱਚ ਫਲੈਗ ਮਾਰਚ ਕਰਦੀ ਹੋਈ ਚੰਡੀਗੜ੍ਹ ਪੁਲੀਸ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜਨਵਰੀ
ਚੰਡੀਗੜ੍ਹ ਪੁਲੀਸ ਗਣਤੰਤਰ ਦਿਵਸ ਤੇ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ ਸ਼ਹਿਰ ਵਿੱਚ ਰੱਖੇ ਵੱਡੀ ਗਿਣਤੀ ਸਮਾਗਮਾਂ ਤੋਂ ਪਹਿਲਾਂ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਪੁਲੀਸ ਵੱਲੋਂ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸ਼ਹਿਰ ਵਿੱਚ 24 ਘੰਟੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਸ਼ਹਿਰ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਅਪਰਾਧਕ ਮਾਮਲਿਆਂ ਵਿੱਚ ਨਾਮਜ਼ਦ 158 ਵਿਅਕਤੀਆਂ ਨੂੰ ਜ਼ਮਾਨਤ ’ਤੇ ਬਾਹਰ ਆਉਣ ਉੱਤੇ ਵੀ ਥਾਣੇ ਬੁਲਾ ਕੇ ਸ਼ਨਾਖਤ ਕੀਤੀ ਗਈ।
ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੁਲੀਸ ਵੱਲੋਂ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਗਸ਼ਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ’ਚ ਦਾਖ਼ਲ ਹੋਣ ਵਾਲੀਆਂ ਇਕ ਦਰਜਨ ਤੋਂ ਵੱਧ ਸੜਕਾਂ ’ਤੇ ਨਾਕਾਬੰਦੀ ਕੀਤੀ ਗਈ ਹੈ, ਜਿਸ ਨਾਲ ਬਾਹਰੋਂ ਆਉਣ ਵਾਲੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਸਕੇ। ਉੱਥੇ ਹੀ ਗੱਡੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਪੀਸੀਆਰ ਤੇ ਥਾਣੇ ਦੀ ਪੁਲੀਸ ਵੱਲੋਂ ਗਸ਼ਤ ਕਰਕੇ ਵੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀ ਆਮਦ ਦੇ ਮੱਦੇਨਜ਼ਰ ਇਹ ਚੌਕਸੀ ਵਧਾਈ ਗਈ ਹੈ।
ਪੁਲੀਸ ਵੱਲੋਂ ਅੱਜ ਸ਼ਹਿਰ ਦੇ ਸਾਰੇ ਥਾਣਿਆਂ ਵੱਲੋਂ ਜ਼ਮਾਨਤ ’ਤੇ ਆਏ ਵਿਅਕਤੀਆਂ ਨੂੰ ਥਾਣੇ ਬੁਲਾ ਕੇ ਸ਼ਨਾਖਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਖੁੱਡਾ ਲਾਹੋਰਾ, ਬਾਪੂਧਾਮ ਕਾਲੋਨੀ, ਸੈਕਟਰ-26 ਆਨਾਜ ਮੰਡੀ, ਮਨੀਮਾਜਰਾ, ਰਾਮਦਰਬਾਰ, ਡੱਡੂਮਾਜਰਾ ਕਲੋਨੀ ਤੇ ਹੋਰਨਾਂ ਇਲਾਕਿਆਂ ਵਿੱਚ ਚੰਡੀਗੜ੍ਹ ਪੁਲੀਸ, ਆਈਟੀਬੀਪੀ, ਆਰਏਐੱਫ, ਸੀਏਐੱਫ ਤੇ ਹੋਰਨਾਂ ਟੀਮਾਂ ਵੱਲੋਂ ਫਲੈਗ ਮਾਰਚ ਕੱਢੇ ਗਏ। ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।

Advertisement

ਕਿਰਾਏਦਾਰਾਂ ਦੀ ਪੁਲੀਸ ਜਾਂਚ ਕਰਵਾਉਣ ਦੇ ਆਦੇਸ਼

ਚੰਡੀਗੜ੍ਹ ਪੁਲੀਸ ਨੇ ਗਣਤੰਤਰ ਦਿਵਸ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਚੌਕਸੀ ਰੱਖੀ ਜਾ ਰਹੀ ਹੈ। ਇਸੇ ਦੌਰਾਨ ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕਿਰਾਏਦਾਰਾਂ ਦੀ ਪੁਲੀਸ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਚੰਡੀਗੜ੍ਹ ਪੁਲੀਸ ਨੇ 22 ਤੋਂ 25 ਜਨਵਰੀ ਤੱਕ ਸ਼ਹਿਰ ਦੇ ਸਾਰੇ ਥਾਣੇ ਦੇ ਅਧੀਨ ਆਉਂਦੇ ਪੁਲੀਸ ਬੀਟ ਵਿੱਚ ਕਿਰਾਏਦਾਰਾਂ ਦੀ ਸ਼ਨਾਖਤ ਕਰਵਾਉਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੁਲੀਸ ਨੇ ਕਿਹਾ ਕਿ ਕਿਰਾਏਦਾਰਾਂ ਦੀ ਸ਼ਨਾਖਤ ਨਾ ਕਰਵਾਉਣ ਵਾਲੇ ਮਕਾਨ ਮਾਲਕਾਂ ਬਾਰੇ ਪਤਾ ਲਗਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

Advertisement