ਗਣਤੰਤਰ ਦਿਵਸ: ਬਠਿੰਡਾ ’ਚ ਫੁੱਲ ਡਰੈੱਸ ਰਿਹਰਸਲ
05:45 AM Jan 25, 2025 IST
ਬਠਿੰਡਾ ’ਚ ਸ਼ੁੱਕਰਵਾਰ ਨੂੰ ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਫੁੱਲ ਡਰੈੱਸ ਰਿਹਰਸਲ ਕਰਦੇ ਹੋਏ ਬੱਚੇ। -ਫੋਟੋ: ਪਵਨ ਸ਼ਰਮਾ
Advertisement
ਸ਼ਗਨ ਕਟਾਰੀਆ
ਬਠਿੰਡਾ, 24 ਜਨਵਰੀ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਅੱਜ ਇੱਥੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਰਸਲ ਹੋਈ। ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਵਿੱਚ ਸ਼ਾਮਲ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਐੱਸਐੱਸਪੀ ਅਮਨੀਤ ਕੌਂਡਲ ਅਤੇ ਪਰੇਡ ਕਮਾਂਡਰ ਏਐੱਸਪੀ ਅਨੁਭਵ ਜੈਨ ਮੌਜੂਦ ਰਹੇ। ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਬੈਠਕ ਕੀਤੀ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਹਨ। ਇਥੇ ਸਮਾਗਮ ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
Advertisement
Advertisement
Advertisement