ਪਟਨਾ ਸਾਹਿਬ ਦੀ ਸਿੱਧੀ ਉਡਾਣ ਲਈ ਮੰਗ ਪੱਤਰ
08:43 AM Mar 22, 2025 IST
ਫਗਵਾੜਾ:
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਪਟਨਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਮੰਗ ’ਤੇ ਆਦਮਪੁਰ ਹਵਾਈ ਅੱਡੇ ਤੋਂ ਪਟਨਾ ਸਾਹਿਬ ਜਾਣ ਲਈ ਸਿੱਧੀ ਉਡਾਣ ਚਾਲੂ ਕਰਾਉਣ ਦੀ ਮੰਗ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਸੌਂਪਣ ਵਾਲਿਆਂ ’ਚ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਸਾਬਕਾ ਸਰਪੰਚ, ਗੁਰਬਖ਼ਸ਼ ਸਿੰਘ ਅਠੌਲੀ, ਇੰਜੀਨੀਅਰ ਪਰੇਮ ਸਿੰਘ, ਜਸਪਾਲ ਸਿੰਘ ਗਿੱਲ, ਪਰਮਿੰਦਰ ਸਿੰਘ ਜੰਡੂ, ਕੁਲਵਿੰਦਰ ਸਿੰਘ ਕਿੰਦਾ, ਗੁਰਪ੍ਰੀਤ ਸਿੰਘ ਬੱਲ, ਭੁਪਿੰਦਰ ਸਿੰਘ ਫ਼ਤਹਿ ਮੋਬਾਇਲ ਨੇ ਕਿਹਾ ਕਿ ਸੰਗਤਾਂ ਨੂੰ ਆਦਮਪੁਰ ਤੋਂ ਉਡਾਣ ਨਾ ਹੋਣ ਕਾਰਨ ਕਾਫ਼ੀ ਸਮੱਸਿਆ ਆਉਂਦੀ ਹੈ। ਮੰਤਰੀ ਨੇ ਜਲਦ ਇਸ ਦੇ ਹੱਲ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement