ਪਾਕਿ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ ਅਰਜ਼ੀਆਂ ਮੰਗੀਆਂ
06:30 AM Jul 25, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 24 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਇਛੁੱਕ ਸ਼ਰਧਾਲੂਆਂ ਪਾਸੋਂ ਅਰਜ਼ੀਆਂ ਮੰਗੀਆਂ ਹਨ। ਸਿਟੀ ਮੈਜਿਸਟ੍ਰੇਟ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਸ਼ਰਧਾਲੂ 20 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਗ੍ਰਹਿ ਮੰਤਰਾਲੇ ਪਾਸੋਂ ਆਗਿਆ ਲੈਣੀ ਹੁੰਦੀ ਹੈ, ਇਸ ਲਈ ਜੋ ਵੀ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ 20 ਅਗਸਤ ਤੱਕ ਡੀਸੀ ਦਫ਼ਤਰ ਵਿਚ ਆਪਣੀਆਂ ਅਰਜ਼ੀਆਂ ਦੇ ਦੇਣ।
Advertisement
Advertisement
Advertisement