ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਕਾਰਨ ਰਿਜ਼ੌਰਟ ’ਚ ਫਸੇ 49 ਜਣਿਆਂ ਨੂੰ ਬਚਾਇਆ

07:17 AM Jul 08, 2024 IST

ਮੁੰਬਈ/ਪਾਲਘਰ, 7 ਜੁਲਾਈ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਭਾਰੀ ਮੀਂਹ ਮਗਰੋਂ ਪਾਣੀ ਭਰਨ ਕਾਰਨ ਇੱਕ ਰਿਜ਼ੌਰਟ ’ਚ ਫਸੇ 49 ਜਣਿਆਂ ਅਤੇ ਪਾਲਘਰ ਦੇ 16 ਪਿੰਡ ਵਾਸੀਆਂ ਨੂੰ ਅੱਜ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਾਹਪੁਰ ਖੇਤਰ ਵਿੱਚ ਸਥਿਤ ਰਿਜ਼ੌਰਟ ’ਚ ਫਸੇ ਲੋਕਾਂ ਨੂੰ ਬਚਾਉਣ ਲਈ ਕਿਸ਼ਤੀਆਂ ਅਤੇ ਲਾਈਫ ਜੈਕੇਟਾਂ ਦੀ ਵਰਤੋਂ ਕੀਤੀ ਗਈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਵਸਈ ਵਿੱਚ ਸਾਇਵਾਨ ਸਥਿਤ ਚਾਲਿਸਪਾੜਾ ’ਚ ਖੇਤਾਂ ਵਿੱਚ ਕੰਮ ਕਰ ਰਹੇ ਪਿੰਡ ਵਾਸੀਆਂ ਦੀ ਇੱਕ ਟੋਲੀ ਨੇੜਲੇ ਤਾਨਸਾ ਡੈਮ ’ਚ ਪਾਣੀ ਦਾ ਪੱਧਰ ਵਧਣ ਮਗਰੋਂ ਇਲਾਕੇ ਵਿੱਚ ਆਏ ਹੜ੍ਹ ਕਾਰਨ ਫਸ ਗਈ। ਉਨ੍ਹਾਂ ਦੱਸਿਆ ਕਿ ਐੱਨਡੀਆਰਐੱਫ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮੀਆਂ ਨੇ ਪਿੰਡ ਵਾਸੀਆਂ ਨੂੰ ਬਚਾ ਲਿਆ। -ਪੀਟੀਆਈ

Advertisement

Advertisement