ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਜ਼ਰਵ ਬੈਂਕ ਨੇ ਸਾਈਬਰ ਅਪਰਾਧ ਬਾਰੇ ਜਾਗਰੂਕ ਕੀਤਾ

07:21 AM Oct 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਸਾਈਬਰ ਅਪਰਾਧ ਦੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਰਿਜ਼ਰਵ ਬੈਂਕ ਲੋਕਪਾਲ ਦਫ਼ਤਰ ਚੰਡੀਗੜ੍ਹ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਰਿਜ਼ਰਵ ਬੈਂਕ ਦੇ ਲੋਕਪਾਲ ਰਾਜੀਵ ਦਿਵੇਦੀ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਵੀ ਪੱਤਰਕਾਰਾਂ ਨੂੰ ਸਾਈਬਰ ਅਪਰਾਧ ਦੀਆਂ ਵਾਰਦਾਤਾਂ ਤੋਂ ਬਚਣ ਬਾਰੇ ਜਾਗਰੂਕ ਕੀਤਾ। ਰਾਜੀਵ ਦਿਵੇਦੀ ਨੇ ਸਾਰਿਆਂ ਨੂੰ ਆਪਣੇ ਬੈਂਕ ਨਾਲ ਸਬੰਧਤ ਜਾਣਕਾਰੀ ਕਿਸੇ ਨਾਲ ਵੀ ਸਾਂਝੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਹਰ ਸਮੇਂ ਚੌਕਸ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਣਜਾਣ ਫੋਨ ਨੰਬਰ ਚੁੱਕਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।

Advertisement

Advertisement