ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ ਰੇਸ਼ਮ ਔਲਖ
07:58 AM Oct 15, 2024 IST
ਬਠਿੰਡਾ: ਕੋਆਪਰੇਟਿਵ ਖੇਤੀਬਾੜੀ ਸੁਸਾਇਟੀ ਕੋਟਫੱਤਾ ਦੇ ਚੁਣੇ ਗਏ 6 ਮੈਂਬਰਾਂ ’ਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ। ਚੋਣ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਰੇਸ਼ਮ ਸਿੰਘ ਔਲਖ ਨੂੰ ਪ੍ਰਧਾਨ ਤੇ ਮੀਤ ਪ੍ਰਧਾਨ ਬਲਕਰਨ ਸਿੰਘ ਉਰਫ ਗਹਿਰੀ ਨੂੰ ਚੁਣਿਆ ਗਿਆ। ਸਹਿਕਾਰੀ ਸਭਾ ਕੋਟਫੱਤਾ ਦੇ ਨਵ-ਨਿਯੁਕਤ ਪ੍ਰਧਾਨ ਰੇਸ਼ਮ ਸਿੰਘ ਔਲਖ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement