ਏਮਜ਼ ਬਠਿੰਡਾ ਦੇ ਰੈਜ਼ੀਡੈਂਟ ਡਾਕਟਰਾਂ ਨੇ ਕੀਤਾ ਕੈਂਡਲ ਮਾਰਚ
01:41 PM Aug 15, 2024 IST
Advertisement
ਪੱਤਰ ਪ੍ਰੇਰਕ
Advertisement
ਬਠਿੰਡਾ, 15 ਅਗਸਤ
ਕੋਲਕਾਤਾ ਦੇ ਮੈਡੀਕਲ ਕਾਲi ’ਚ ਇੱਕ ਰੈਜ਼ੀਡੈਂਟ ਡਾਕਟਰ ਦਾ ਬਲਾਤਕਾਰ ਤੋਂ ਬਾਅਦ ਕੀਤੇ ਕਤਲ ਦੇ ਵਿਰੋਧ ਵਿਚ ਬਠਿੰਡਾ ਦੇ ਏਮਜ਼ ਹਸਪਤਾਲ ਦੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੈਂਡਲ ਮਾਰਚ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਸੀਨੀਅਰ ਅਤੇ ਰੈਜ਼ੀਡੈਂਟ ਡਾਕਟਰਾਂ ਨੇ ਇਹ ਘਿਨੋਣਾ ਅਪਰਾਧ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਮਰਹੁੂਮ ਡਾਕਟਰ ਸਾਥੀ ਨੂੰ ਨਿਆਂ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ।
Advertisement
Advertisement