ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਨੇ ਸੈਕਟਰ-17 ਵਿੱਚ ਮਨੁੱਖੀ ਚੇਨ ਬਣਾਈ

06:05 AM Aug 15, 2024 IST
ਪੀਜੀਆਈ ਦੇ ਰੈਜ਼ੀਡੈਂਟ ਡਾਕਟਰ ਸੈਕਟਰ-17 ਸਥਿਤ ਪਲਾਜ਼ਾ ਵਿੱਚ ਮਨੁੱਖੀ ਚੇਨ ਬਣਾਉਂਦੇ ਹੋਏ। -ਫੋਟੋ: ਨਿਤਿਨ ਮਿੱਤਲ

ਪੱਤਰ ਪ੍ਰੇਰਕ
ਚੰਡੀਗੜ੍ਹ, 14 ਅਗਸਤ
ਕੋਲਕਾਤਾ ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਪੋਸਟ ਗਰੈਜੂਏਟ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਉਪਰੰਤ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਅੱਜ ਤੀਸਰੇ ਦਿਨ ਵੀ ਜਾਰੀ ਰਹੀ।
ਡਾਕਟਰਾਂ ਵੱਲੋਂ ਅੱਜ ਸੈਕਟਰ-17 ਸਥਿਤ ਪਲਾਜ਼ਾ ਵਿੱਚ ਮਨੁੱਖੀ ਚੇਨ ਬਣਾਈ ਗਈ, ਜਿਸ ਵਿੱਚ ਵੱਡੀ ਗਿਣਤੀ ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਡਾਕਟਰਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰੀਹਰਨ ਅਤੇ ਡਾ. ਪਰਨੀਤ ਰੈੱਡੀ ਨੇ ਕਿਹਾ ਕਿ ਮਨੁੱਖੀ ਚੇਨ ਬਣਾ ਕੇ ਆਮ ਜਨਤਾ ਨੂੰ ਇਹ ਦੱਸਣ ਦਾ ਯਤਨ ਕੀਤਾ ਗਿਆ ਕਿ ਦੇਸ਼ ਵਿੱਚ ਡਾਕਟਰਾਂ ਨਾਲ ਕਿਹੋ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਦੇਸ਼ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਸੈਂਟਰਲ ਪ੍ਰੋਟੈਕਸ਼ਨ ਐਕਟ ਦੀ ਸਖ਼ਤ ਜ਼ਰੂਰਤ ਉੱਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਜਦੋਂ ਤੱਕ ਕੋਲਕਾਤਾ ਘਟਨਾ ਵਿੱਚ ਡਾਕਟਰਾਂ ਦੀ ਮੰਗ ਮੁਤਾਬਕ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਡਾਕਟਰਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (ਜੀਐੱਮਸੀਐੱਚ) ਸੈਕਟਰ-32 ਵਿੱਚ ਰੈਜ਼ੀਡੈਂਟਸ ਡਾਕਟਰਾਂ ਨੇ ਪੈਦਲ ਰੋਸ ਮਾਰਚ ਕੱਢਿਆ, ਜਿਸ ਵਿੱਚ ਸ਼ਾਮਲ ਡਾਕਟਰਾਂ ਨੇ ਕੋਲਕਾਤਾ ਘਟਨਾ ਦੀ ਨਿੰਦਾ ਕੀਤੀ ਅਤੇ ਡਾਕਟਰਾਂ ਦੀ ਦੇਸ਼ ਭਰ ਵਿੱਚ ਸੁਰੱਖਿਆ ਦੀ ਮੰਗ ਰੱਖੀ।

Advertisement

Advertisement
Advertisement