ਬਹਿਕ ਫੱਤੂ ਦੇ ਵਾਸੀ ‘ਆਪ’ ਵਿੱਚ ਸ਼ਾਮਲ
09:35 AM Sep 03, 2024 IST
ਜ਼ੀਰਾ: ਪਿੰਡ ਬਹਿਕ ਫੱਤੂ ਦੇ ਵੱਡੀ ਗਿਣਤੀ ਲੋਕ ਅਕਾਲੀ ਦਲ ਨੂੰ ਛੱਡ ਕੇ ਹਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋਏ। ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਬਾਬਾ ਮਹਿੰਦਰ ਸਿੰਘ, ਮੰਗਲ ਸਿੰਘ, ਕਾਰਜ ਸਿੰਘ, ਬਾਬਾ ਜੋਗਾ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਪ੍ਰਗਟ ਸਿੰਘ ਹਲਵਾਈ, ਜਰਨੈਲ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸੋਨੂੰ ਸਿੰਘ, ਗੁਰਮੀਤ ਸਿੰਘ, ਦੇਵਾ ਸਿੰਘ ਨੰਬਰਦਾਰ, ਮੇਜਰ ਸਿੰਘ, ਅਮਰਜੀਤ ਸਿੰਘ, ਸੱਤਾ ਸਿੰਘ, ਸੁਖਮਨ ਸਿੰਘ ਅਤੇ ਹੋਰਾਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਆਗੂ ਹੀਰਾ ਸਿੰਘ ਸਰਪੰਚ, ਸਰਬਜੀਤ ਸਿੰਘ ਭੁੱਲਰ, ਹਰਬੰਸ ਸਿੰਘ ਬਹਿਕ ਫੱਤੂ, ਪੀਐੱਸਓ ਦਰਬਾਰਾ ਸਿੰਘ, ਸਰਬਜੀਤ ਸਿੰਘ ਅਤੇ ਡਾ. ਸੁਖਦੇਵ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement