ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਓਪੁਰ ਵਾਸੀਆਂ ਵੱਲੋਂ ਸਰਪੰਚ ਦੇ ਚੋਣ ਨਤੀਜੇ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਧਰਨਾ

10:44 AM Oct 19, 2024 IST
ਡੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਪਿੰਡ ਬਾਓਪੁਰ ਦੇ ਵਸਨੀਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਕਤੂਬਰ
ਜ਼ਿਲ੍ਹੇ ਦੀ ਸਬ-ਡਿਵੀਜ਼ਨ ਮੂਨਕ ਅਧੀਨ ਪੈਂਦੇ ਪਿੰਡ ਬਾਓਪੁਰ ਦੇ ਲੋਕਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਸਰਪੰਚ ਦੇ ਅਹੁਦੇ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਨੇ ਪੰਚਾਇਤੀ ਚੋਣਾਂ ਦੌਰਾਨ ਸਰਪੰਚ ਦੇ ਐਲਾਨੇ ਨਤੀਜੇ ਉਪਰ ਸਵਾਲ ਖੜ੍ਹੇ ਕਰਦਿਆਂ ਇਸਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ। ਵਫ਼ਦ ਵੱਲੋਂ ਚੋਣ ਕਮਿਸ਼ਨਰ ਪੰਜਾਬ ਦੇ ਨਾਂ ਮੰਗ ਪੱਤਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੂੰ ਸੌਂਪਿਆ ਗਿਆ।
ਇਸ ਮੌਕੇ ਮਲਕੀਤ ਕੌਰ ਪਤਨੀ ਧਰਮਵੀਰ ਸਿੰਘ ਵਾਸੀ ਪਿੰਡ ਬਾਓਪੁਰ ਨੇ ਦੱਸਿਆ ਕਿ ਉਸਨੇ ਪੰਚਾਇਤੀ ਚੋਣਾਂ ਦੌਰਾਨ ਪਿੰਡ ਦੇ ਸਰਪੰਚ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਿਸਦਾ ਚੋਣ ਨਿਸ਼ਾਨ ‘ਰੁੱਖ’ ਸੀ। ਉਨ੍ਹਾਂ ਕਿਹਾ ਕਿ ਉਸਨੂੰ ਪਿੰਡ ’ਚੋਂ ਵਧੀਆ ਵੋਟ ਪਈ ਸੀ। ਉਸਦੀ ਵਿਰੋਧੀ ਉਮੀਦਵਾਰ ਵਜੋਂ ਸੰਦੀਪ ਕੌਰ ਨੇ ਚੋਣ ਲੜੀ ਸੀ ਜਿਸਦਾ ਚੋਣ ਨਿਸ਼ਾਨ ‘ਟਰੈਕਟਰ’ ਸੀ। ਉਨ੍ਹਾਂ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ 15 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਕਰਵਾਏ ਬਿਨਾਂ ਉਸਦੀ ਵਿਰੋਧੀ ਉਮੀਦਵਾਰ ਨੂੰ ਜੇਤੂ ਐਲਾਨ ਦਿੱਤਾ ਗਿਆ। ਮਲਕੀਤ ਕੌਰ ਨੇ ਦਾਅਵਾ ਕੀਤਾ ਕਿ ਜੇਕਰ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਈ ਜਾਂਦੀ ਹੈ ਤਾਂ ਉਹ ਜੇਤੂ ਕਰਾਰ ਦਿੱਤੀ ਗਈ ਵਿਰੋਧੀ ਉਮੀਦਵਾਰ ਤੋਂ 40/45 ਵੋਟਾਂ ਦੇ ਫ਼ਰਕ ਨਾਲ ਜਿੱਤੇਗੀ। ਉਨ੍ਹਾਂ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਵੀਡੀਓ ਕੈਮਰੇ ਦੀ ਨਿਗਰਾਨੀ ਹੇਠਾਂ ਪਿੰਡ ਬਾਓਪੁਰ ’ਚ ਸਰਪੰਚ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਈ ਜਾਵੇ ਤਾਂ ਜੋ ਉਸ ਨਾਲ ਹੋਈ ਵਧੀਕੀ ਦਾ ਇਨਸਾਫ਼ ਮਿਲ ਸਕੇ। ਉਸ ਨੇ ਕਿਹਾ ਜੇਕਰ ਅਜਿਹਾ ਨਾ ਹੋਇਆ ਤਾਂ ਮਜਬੂਰਨ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਵੇਗਾ।

Advertisement

Advertisement