ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈ ਰੂਪਾ ਵਾਸੀਆਂ ਨੇ ਸੰਸਦ ਮੈਂਬਰ ਨੂੰ ਮੰਗ ਪੱਤਰ ਦਿੱਤਾ

10:46 AM Aug 19, 2024 IST
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੂੰ ਮੰਗ ਪੱਤਰ ਦਿੰਦੇ ਹੋਏ ਭਾਈ ਰੂਪਾ ਵਾਸੀ।

ਰਾਜਿੰਦਰ ਸਿੰਘ ਮਰਾਹੜ
ਭਾਈ ਰੂਪਾ, 18 ਅਗਸਤ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਦੇ ਦੌਰੇ ਦੌਰਾਨ ਇਤਿਹਾਸਕ ਨਗਰ ਭਾਈ ਰੂਪਾ ਪਹੁੰਚੇ।
ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਨਗਰ ਵਾਸੀਆਂ ਨੇ ਸੰਸਦ ਮੈਂਬਰ ਦਾ ਸਵਾਗਤ ਕਰਦਿਆਂ ਭਾਈ ਰੂਪਾ ਨਗਰ ਦੀਆਂ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਉਨ੍ਹਾਂ ਨਾਲ ਵਿਚਾਰਾਂ ਕੀਤੀਆਂ। ਇਸ ਸਬੰਧੀ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਪਿੰਡ ’ਚ ਲਾਇਬਰੇਰੀ ਲਈ ਇਮਾਰਤ ਦੀ ਜ਼ਰੂਰਤ ਸਬੰਧੀ ਫੰਡ ਜਾਰੀ ਕਰਨ ਅਤੇ ਵਾਲੀਬਾਲ ਦਾ ਖੇਡ ਮੈਦਾਨ ਬਣਾਉਣ ਦੀ ਮੰਗ ਵੀ ਰੱਖੀ ਗਈ। ਨਗਰ ਵਾਸੀਆਂ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਡੋਡਿਆਣਾ ਰਸਤੇ ’ਤੇ ਪੱਕੀ ਸੜਕ ਬਣਾਉਣ ਦੀ ਵੀ ਮੰਗ ਕੀਤੀ। ਸੰਸਦ ਮੈਂਬਰ ਨੇ ਇਨ੍ਹਾਂ ਮੰਗਾਂ ਨੂੰ ਜਲਦ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਬਾਬਾ ਪਰਮਿੰਦਰ ਸਿੰਘ ਕੁਲਾਰ, ਸੂਬੇਦਾਰ ਹਰਨੇਕ ਸਿੰਘ ਸੰਧੂ, ਡਾ. ਸੁਰਜੀਤ ਸਿੰਘ, ਗੁਰਦੀਪ ਸਿੰਘ ਗੁਰੂਸਰੀਆ ਤੇ ਗੱਬਰ ਸੰਧੂ ਹਾਜ਼ਰ ਸਨ।

Advertisement

Advertisement
Advertisement