ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਂਖਰਪੁਰ ਵਾਸੀ ਗੰਦੇ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ

08:46 AM Aug 09, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 8 ਅਗਸਤ
ਇੱਥੋਂ ਨੇੜਲੇ ਪਿੰਡ ਭਾਂਖਰਪੁਰ ਵਿੱਚ ਇਕ ਹਫ਼ਤੇ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ। ਪਿੰਡ ਵਾਸੀਆਂ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਸੁਣਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ।
ਪਿੰਡ ਦੇ ਵਸਨੀਕ ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਈਸ਼ਵਰ ਸਿੰਘ, ਮੋਹਨ ਸਿੰਘ, ਜਗਦੀਸ਼ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਵਿੱਚ ਸ਼ੁਰੂ ਤੋਂ ਹੀ ਪਾਣੀ ਦੀ ਕਿੱਲਤ ਬਣੀ ਹੋਈ ਹੈ। ਕਦੇ ਟਿਊਬਵੈੱਲ ਖ਼ਰਾਬ ਹੋ ਜਾਂਦਾ ਹੈ ਜਦੋਂ ਉਹ ਠੀਕ ਹੋ ਗਿਆ ਤਾਂ ਹੁਣ ਹਫ਼ਤੇ ਤੋਂ ਗੰਦਲਾ ਪਾਣੀ ਆ ਰਿਹਾ ਹੈ। ਲੋਕ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ। ਲੋਕਾਂ ਦੇ ਘਰਾਂ ਵਿੱਚ ਪਾਣੀ ਸਾਫ਼ ਕਰਨ ਲਈ ਲੱਗੇ ਫਿਲਟਰ ਵੀ ਖ਼ਰਾਬ ਹੋ ਗਏ ਹਨ। ਲੋਕ ਆਪਣੇ ਪੱਧਰ ’ਤੇ ਪਾਣੀ ਦਾ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਬਿਮਾਰੀ ਫੈਲਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇ ਛੇਤੀ ਸਪਲਾਈ ਠੀਕ ਨਾ ਹੋਈ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ।
ਇਸ ਸਬੰਧੀ ਐਸਡੀਓ ਕਰਮਜੀਤ ਸਿੰਘ ਨੇ ਕਿਹਾ ਕਿ ਅੱਜ ਹੀ ਪਿੰਡ ਵਾਸੀਆਂ ਵੱਲੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਵੱਲੋਂ ਤੁਰੰਤ ਅਧਿਕਾਰੀਆਂ ਨੂੰ ਸਮੱਸਿਆ ਦਾ ਹੱਲ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਲਕ ਤੱਕ ਸਮੱਸਿਆ ਹੱਲ ਹੋ ਜਾਵੇਗੀ।

Advertisement

Advertisement