ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੌਣਕਲਾਂ ਵਾਸੀਆਂ ਨੇ ਝੋਨੇ ਦਾ ਭਰਿਆ ਟਰੱਕ ਰੋਕਿਆ

07:05 AM Nov 12, 2024 IST
ਕਿਸਾਨਾਂ ਵੱਲੋਂ ਪਿੰਡ ਦੌਣਕਲਾਂ ਨੇੜੇ ਰਾਜਪੁਰਾ-ਪਟਿਆਲਾ ਸੜਕ ’ਤੇ ਲਾਇਆ ਧਰਨਾ।

ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਨਵੰਬਰ
ਨੇੜਲੇ ਪਿੰਡ ਦੌਣਕਲਾਂ ਵਿਚਲੀ ਅਨਾਜ ਮੰਡੀ ਵਿਚੋਂ ਝੋਨੇ ਦੀਆਂ ਭਰੀਆਂ ਬੋਰੀਆਂ ਨਾ ਚੁੱਕੇ ਜਾਣ ਦੇ ਰੋਸ ਵਜੋਂ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਿਸਾਨ ਯੂਨੀਅਨ ਭਟੇੜੀ ਨੇ ਸਾਂਝੇ ’ਤੇ ਤੌਰ ’ਤੇ ਅੱਜ ਰੋਸ ਵਜੋਂ ਕਿਸੇ ਹੋਰ ਪਿੰਡ ਦੀ ਮੰਡੀ ਵਿਚੋਂ ਝੋਨੇ ਦੀਆਂ ਬੋਰੀਆਂ ਲਿਜਾ ਰਿਹਾ ਟਰੱਕ ਘੇਰ ਕੇ ਸਬੰਧਤ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦੌਣਕਲਾਂ ਪਿੰਡ ਵਿਚਲੀ ਅਨਾਜ ਮੰਡੀ ਵਿਚੋਂ ਲਿਫਟਿੰਗ ਨਹੀਂ ਕੀਤੀ ਜਾ ਰਹੀ, ਜਦਕਿ ਹੋਰ ਆਸੇ-ਪਾਸੇ ਦੇ ਪਿੰਡਾਂ ਵਿਚਲੀਆਂ ਮੰਡੀਆਂ ਵਿਚੋਂ ਲਗਾਤਾਰ ਲਿਫਟਿੰਗ ਹੋ ਰਹੀ ਹੈ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਅਤੇ ਬੀਕੇਯੂ ਭਟੇੜੀ ਦੇ ਆਗੂ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਪਿੰਡ ਤੋਂ ਰਾਜਪੁਰਾ-ਪਟਿਆਲਾ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਸ ਮਗਰੋਂ ਦੋਵਾਂ ਯੂਨੀਅਨ ਨਾਲ ਸਬੰਧਤ ਕਿਸਾਨ ਮੈਂਬਰਾਂ ਨੇ ਰਾਜਪੁਰਾ ਰੋਡ ’ਤੇ ਧਰਨਾ ਮਾਰ ਕੇ ਦੋਵਾਂ ਪਾਸਿਆਂ ਦੀ ਆਵਾਜਾਈ ਠੱਪ ਕਰ ਦਿੱਤੀ। ਇਸ ਦੌਰਾਨ ਕਈ ਕਿਸਾਨ ਬੀਬੀਆਂ ਵੀ ਸ਼ਾਮਲ ਰਹੀਆਂ। ਫੇਰ ਅਧਿਕਾਰੀਆਂ ਵੱਲੋਂ ਲਿਫਟਿੰਗ ਕਰਨ ਦਾ ਭਰੋਸਾ ਦੇਣ ’ਤੇ ਹੀ ਕਿਸਾਨਾ ਨੇ ਇਹ ਧਰਨਾ ਹਟਾਇਆ। ਇਸ ਦੌਰਾਨ ਰਾਹਗੀਰਾਂ ਨੂੰ ਡਾਢੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।

Advertisement

ਕਿਸਾਨਾਂ ਦਾ ਕਾਲਾਝਾੜ ਟੌਲ ਪਲਾਜ਼ੇ ’ਤੇ ਧਰਨਾ ਜਾਰੀ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਅੱਜ 26ਵੇਂ ਦਿਨ ਵੀ ਧਰਨਾ ਲਗਾ ਕੇ ਪਰਚੀ ਮੁਕਤ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਬਲਾਕ ਆਗੂ ਕਸਮੀਰ ਸਿੰਘ ਆਲੋਅਰਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਝੋਨੇ ਦਾ ਇੱਕ ਇੱਕ ਦਾਣਾ ਵਿਕਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਭਾਜਪਾ ਆਗੂ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਦਿੱਤੇ ਬਿਆਨ ਦੀ ਜ਼ੋਰਦਾਰ ਨਿਖੇਧੀ ਕੀਤੀ।

Advertisement
Advertisement