ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਲਮੋਹਰ ਸਿਟੀ ਦੇ ਵਾਸੀਆਂ ਨੇ ਕੌਂਸਲ ਦਫ਼ਤਰ ਘੇਰਿਆ

08:13 AM Jul 31, 2024 IST
ਲਾਲੜੂ ਦੇ ਨਗਰ ਕੌਂਸਲ ਦਫਤਰ ਅੱਗੇ ਧਰਨਾ ਦਿੰਦੇ ਹੋਏ ਕਲੋਨੀ ਵਾਸੀ।

ਸਰਬਜੀਤ ਸਿੰਘ ਭੱਟੀ
ਲਾਲੜੂ, 30 ਜੁਲਾਈ
ਗੁਲਮੋਹਰ ਸਿਟੀ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਲਾਲੜੂ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਕੌਂਸਲ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਸਲਾਹਕਾਰ ਵਿਨੋਦ ਚੁੱਗ ਅਤੇ ਪ੍ਰਧਾਨ ਰਾਕੇਸ਼ ਸੈਣੀ ਨੇ ਦੱਸਿਆ ਹੈ ਕਿ ਪਿਛਲੇ 14 ਸਾਲਾਂ ਤੋਂ ਕਲੋਨੀ ਅੰਦਰ ਸੜਕਾਂ, ਸੀਵਰੇਜ, ਪੱਕੀਆਂ ਨਾਲੀਆਂ ਨਾ ਹੋਣ ਕਰ ਕੇ ਬਰਸਾਤਾਂ ਦੇ ਮੌਸਮ ਵਿੱਚ ਕਲੋਨੀ ਪਾਣੀ ਨਾਲ ਭਰ ਜਾਂਦੀ ਹੈ ਅਤੇ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਤੰਗ ਆ ਕੇ ਅੱਜ ਉਨ੍ਹਾਂ ਨੇ ਨਗਰ ਕੌਂਸਲ ਦੇ ਬਾਹਰ ਪੱਕਾ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਹੈ। ਕੁਝ ਦੇਰ ਬਾਅਦ ਹੀ ਨਗਰ ਕੌਂਸਲ ਦੇ ਪ੍ਰਧਾਨ ਸਤੀਸ਼ ਰਾਣਾ ਅਤੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਧਰਨੇ ’ਤੇ ਪਹੁੰਚੇ, ਜਿਨ੍ਹਾਂ ਦੱਸਿਆ ਕਿ ਕਲੋਨੀ ਦੇ ਕੰਮ ਦਾ ਟੈਂਡਰ ਅੱਜ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਕਲੋਨੀ ਦਾ ਕੰਮ ਸ਼ੁੱਕਰਵਾਰ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਉਪਰੰਤ ਐਸੋਸੀਏਸ਼ਨ ਵੱਲੋਂ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇ ਸ਼ੁੱਕਰਵਾਰ ਤੱਕ ਕਲੋਨੀ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੱਕਾ ਧਰਨਾ ਲਾਇਆ ਜਾਵੇਗਾ। ਇਸ ਮੌਕੇ ਰਿਤੂ ਰਾਣੀ, ਮਮਤਾ ਰਾਣੀ, ਸੁਸ਼ਮਾ ਦੇਵੀ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement