ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਗੁਰੂ ਨਾਨਕ ਕਲੋਨੀ ਦੇ ਵਸਨੀਕ

06:46 AM May 21, 2024 IST
ਟੈਂਕਰ ਤੋਂ ਪਾਣੀ ਭਰਦੇ ਹੋਏ ਗੁਰੂ ਨਾਨਕ ਕਲੋਨੀ ਦੇ ਵਸਨੀਕ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 20 ਮਈ
ਇਥੋਂ ਦੇ ਪਿੰਡ ਦਫ਼ਰਪੁਰ ਦੀ ਗੁਰੂ ਨਾਨਕ ਕਲੋਨੀ ਦੇ ਵਸਨੀਕ ਪੀਣ ਵਾਲੇ ਸਾਫ਼ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਪਾਣੀ ਸਪਲਾਈ ਬੰਦ ਹੋਣ ਕਾਰਨ ਕਲੋਨੀ ਵਿੱਚ ਹਾਹਾਕਾਰ ਮਚੀ ਹੋਈ ਹੈ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਹ ਲੰਘੇ ਕਰੀਬ ਇਕ ਮਹੀਨੇ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਸ ਦੇ ਬਾਵਜੂਦ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ ਹਨ। ਪਿੰਡ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਅਤੇ ਹੋਰ ਕਲੋਨੀ ਵਾਸੀਆਂ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਪਿਛਲੇ 22 ਦਿਨਾਂ ਤੋਂ ਬਿਲਕੁਲ ਬੰਦ ਪਈ ਹੈ ਜਿਸ ਕਰ ਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਤਿ ਦੀ ਪੈ ਰਹੀ ਗਰਮੀ ਵਿੱਚ ਬਿਨਾ ਪਾਣੀ ਤੋਂ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ। ਕਲੋਨੀ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਉਹ ਸੜਕਾਂ ’ਤੇ ਉਤਰਨ ਮਜਬੂਰ ਹੋ ਜਾਣਗੇ। ਦੂਜੇ ਪਾਸੇ ਜਲ ਸਪਲਾਈ ਵਿਭਾਗ ਦੇ ਐੱਸਡੀਓ ਕਰਮਜੀਤ ਸਿੰਘ ਨੇ ਕਿਹਾ ਕਿ ਇਹ ਟਿਊਬਵੈੱਲ ਕਰੀਬ 70 ਘਰਾਂ ਵਿੱਚ ਪਾਣੀ ਸਪਲਾਈ ਲਈ ਲਾਇਆ ਗਿਆ ਸੀ, ਹੁਣ ਉਕਤ ਟਿਊਬਵੈੱਲ ਵਿੱਚੋਂ ਕਰੀਬ 1100 ਘਰਾਂ ਨੂੰ ਪਾਣੀ ਸਪਲਾਈ ਹੋ ਰਿਹਾ ਹੈ। ਉਕਤ ਖੇਤਰ ਵਿੱਚ ਕੱਟੀਆਂ ਗਈਆਂ ਨਾਜਾਇਜ਼ ਕਲੋਨੀਆਂ ਵਿੱਚ ਆਈ ਵੱਸੋਂ ਕਰਕੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਕੁਝ ਲੋਕਾਂ ਨੇ ਘਰਾਂ ਵਿੱਚ ਪਾਣੀ ਸਟੋਰ ਕਰਨ ਲਈ ਅੰਡਰ-ਗਰਾਊਂਡ ਟੈਂਕ ਬਣਾਏ ਹੋਏ ਹਨ, ਜਿਸ ਕਰ ਕੇ ਜਦੋਂ ਵੀ ਪਾਣੀ ਛੱਡਿਆ ਜਾਂਦਾ ਹੈ ਤਾਂ ਕੁਝ ਘਰਾਂ ਤੋਂ ਅੱਗੇ ਪਾਣੀ ਨਹੀਂ ਜਾਂਦਾ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਕ ਨਵਾਂ ਟਿਊਬਵੈੱਲ ਲੱਗ ਚੁੱਕਿਆ ਹੈ ਜਿਸ ਦੇ ਚਾਲੂ ਹੋਣ ਮਗਰੋਂ ਪਾਣੀ ਦੀ ਸਮੱਸਿਆ ਕੁਝ ਹੱਦ ਤੱਕ ਠੀਕ ਹੋ ਜਾਵੇਗੀ।

Advertisement

ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕਾਂ ਵੱਲੋਂ ਪ੍ਰਦਰਸ਼ਨ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਛਾਉਣੀ ਦੇ ਮਹੇਸ਼ ਨਗਰ ਖੇਤਰ ਵਿੱਚ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਦਿਆਲ ਬਾਗ ਵਾਸੀਆਂ ਨੇ ਅੱਜ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਕੋਸਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਨਹੀਂ ਆ ਰਿਹਾ ਹੈ ਅਤੇ ਉੱਪਰੋਂ ਗਰਮੀ ਪੂਰੀ ਜ਼ੋਰਾਂ ਤੇ ਹੈ। ਹੁਣ ਜਦੋਂ ਪਾਣੀ ਦੀ ਜ਼ਿਆਦਾ ਲੋੜ ਹੈ ਤਾਂ ਪਾਣੀ ਹੀ ਨਹੀਂ ਆ ਰਿਹਾ ਹੈ। ਪੀਣ ਦੇ ਪਾਣੀ ਲਈ ਉਨ੍ਹਾਂ ਨੂੰ ਪੈਸੇ ਖ਼ਰਚ ਕਰ ਕੇ ਕੈਂਪਰ ਅਤੇ ਟੈਂਕਰ ਮੰਗਵਾਉਣੇ ਪੈ ਰਹੇ ਹਨ ਜਦੋਂ ਕਿ ਉਹ ਸਰਕਾਰ ਨੂੰ ਐਨੇ ਟੈਕਸ ਦਿੰਦੇ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। ਅੱਜ ਸਵੇਰੇ 11 ਵਜੇ ਲੋਕਾਂ ਨੇ ਹੱਥਾਂ ਵਿੱਚ ਖਾਲੀ ਬਾਲਟੀਆਂ ਲੈ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਸਬੰਧਤ ਵਿਭਾਗ ਦੇ ਚੱਕਰ ਲਾ ਚੁੱਕੇ ਹਨ ਪਰ ਉਨ੍ਹਾਂ ਦੀ ਸਮੱਸਿਆ ਹੱਲ ਨਹੀਂ ਹੋਈ। ਹੁਣ ਉਹ ਆਪਣੀ ਸਮੱਸਿਆ ਲੈ ਕੇ ਵਿਧਾਇਕ ਅਨਿਲ ਵਿੱਜ ਕੋਲ ਵੀ ਜਾਣਗੇ।

Advertisement
Advertisement
Advertisement