ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਸਤਾ ਹਾਲ ਸੜਕਾਂ ਤੋਂ ਪ੍ਰੇਸ਼ਾਨ ਹੋਏ ਪਿੰਡ ਕਿਸ਼ਨਗੜ੍ਹ ਦੇ ਵਸਨੀਕ

08:46 AM Sep 22, 2023 IST
ਪਿੰਡ ਕਿਸ਼ਨਗੜ੍ਹ ਦੀ ਖਸਤਾ ਹਾਲ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਸਿਟੀ ਬਿਊਟੀਫੁੱਲ ਦਾ ਦਿਲ ਮੰਨੀ ਜਾਂਦੀ ਸੁਖਨਾ ਝੀਲ ਦੇ ਪਿਛਲੇ ਪਾਸੇ ਤੇ ਆਧੁਨਿਕ ਖੇਤਰ ਆਈਟੀ ਪਾਰਕ ਦੇ ਨਾਲ ਲੱਗਦਾ ਪਿੰਡ ਕਿਸ਼ਨਗੜ੍ਹ ਬੁਨਿਆਦੀ ਸਹੂਲਤਾਂ ਲਈ ਤਰਸ ਰਿਹਾ ਹੈ। ਜਿੱਥੇ ਦੇ ਲੋਕਾਂ ਨੂੰ ਖਸਤਾ ਹਾਲ ਸੜਕਾਂ ਕਰ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਪੈਣ ’ਤੇ ਇਹ ਸਮੱਸਿਆ ਹੋਰ ਵੱਧ ਜਾਂਦੀ ਹੈ। ਇਸ ਦੇ ਬਾਵਜੂਦ ਚੰਡੀਗੜ੍ਹ ਨਗਰ ਨਿਗਮ ਤੇ ਯੂਟੀ ਪ੍ਰਸ਼ਾਸਨ ਲੋਕਾਂ ਦੀ ਸਾਰ ਲੈਣ ਲਈ ਤਿਆਰ ਤੱਕ ਨਹੀਂ ਹੈ। ਸੁਖਨਾ ਝੀਲ ਦੇ ਪਿਛਲੇ ਪਾਸੇ ਸੁਖਨਾ ਚੋਣ ਕੰਡੇ ਸਥਿਤ ਪਿੰਡ ਕਿਸ਼ਨਗੜ੍ਹ ਦੀ ਆਬਾਦੀ 25 ਤੋਂ 30 ਹਜ਼ਾਰ ਦੇ ਕਰੀਬ ਹੈ, ਉਸ ਦੇ ਬਾਵਜੂਦ ਪਿੰਡ ਦੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ। ਪਿਛਲੇ ਦਿਨੀਂ ਪਿੰਡ ਦੀ ਫਿਰਨੀ ਨੂੰ ਤਾਂ ਸਵਾਰ ਦਿੱਤਾ ਗਿਆ ਸੀ, ਪਰ ਪਿੰਡ ਦੀਆਂ ਅੰਦਰੂਨੀ ਸੜਕਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਸਮਾਜ ਸੇਵਕ ਸੁਰਜੀਤ ਸਿੰਘ ਰਾਜਾ ਨੇ ਕਿਹਾ ਕਿ ਨਿਗਮ ਅਧੀਨ ਆਉਣ ਤੋਂ ਬਾਅਦ ਪਿੰਡਾਂ ਦੇ ਹਾਲਾਤ ਹੋਰ ਮਾੜੇ ਹੋ ਗਏ ਹਨ। ਇਸ ਬਾਰੇ ਵਾਰਡ ਨੰਬਰ-4 ਦੀ ਕੌਂਸਲਰ ਸੁਮਨ ਦੇਵੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Advertisement

ਅਨਾਜ ਅਤੇ ਸਬਜ਼ੀ ਮੰਡੀ ਦੀਆਂ ਟੁੱਟੀਆਂ ਸੜਕਾਂ ਸਬੰਧੀ ਮੁੱਖ ਮੰਤਰੀ ਨੂੰ ਸ਼ਿਕਾਇਤ

ਖਰੜ (ਪੱਤਰ ਪ੍ਰੇਰਕ): ਖਰੜ ਦੇ ਇੱਕ ਵਪਾਰੀ ਅਰੁਨ ਕੁਮਾਰ ਨੇ ਖਰੜ ਦੀ ਅਨਾਜ ਅਤੇ ਸਬਜ਼ੀ ਮੰਡੀ ਦੀਆਂ ਸੜਕਾਂ ਦੀ ਅਤਿ ਭੈੜੀ ਹਾਲਤ ਹੋਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਸ਼ਿਕਾਇਤ ਕੀਤੀ ਹੈ। ਉਨ੍ਹਾਂ ਵੱਲੋਂ ਆਪਣੀ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਇੱਥੇ ਸੜਕਾਂ ਦੀ ਐਨੀ ਭੈੜੀ ਹਾਲਤ ਹੈ ਕਿ ਲੋਕਾਂ ਦੀ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਵਿੱਚ ਤਾਂ ਇੱਥੇ ਹਾਲਾਤ ਬਹੁਤ ਖਰਾਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਸ ਸਬੰਧੀ ਅਧਿਕਾਰੀਆਂ ਨੂੰ ਪੁੱਛਿਆ ਜਾਂਦਾ ਹੈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਮਾਰਕੀਟ ਕਮੇਟੀ ਵਿੱਚ ਇਸ ਕੰਮ ਲਈ ਫੰਡ ਉਪਲਬਧ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਲਿਖਣ ਕਿ ਉਹ ਇਸ ਗੱਲ ਵੱਲ ਧਿਆਨ ਦੇਣ ਅਤੇ ਅਨਾਜ ਮੰਡੀ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਵੱਲ ਕਾਰਵਾਈ ਕਰਨ। ਉਨ੍ਹਾਂ ਆਪਣੀ ਸ਼ਿਕਾਇਤ ਦੇ ਨਾਲ ਟੁੱਟੀਆਂ ਹੋਈਆਂ ਸੜਕ ਦੀਆਂ ਫੋਟੋਆਂ ਵੀ ਭੇਜੀਆ ਹਨ। ਅਰੁਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਸ਼ਿਕਾਇਤ ਨੂੰ ਯੋਗ ਕਾਰਵਾਈ ਲਈ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ।

Advertisement
Advertisement
Advertisement