ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੱਪੜ ਦਾ ਪਾਣੀ ਓਵਰਫਲੋਅ ਹੋਣ ਕਾਰਨ ਲਕਸੀਹਾਂ ਵਾਸੀ ਪ੍ਰੇਸ਼ਾਨ

06:31 AM Sep 12, 2024 IST
ਪਿੰਡ ਲਕਸੀਹਾਂ ਵਿੱਚ ਛੱਪੜ ਦੇ ਦੂਸ਼ਿਤ ਪਾਣੀ ਦੀ ਸਮੱਸਿਆ ਬਾਰੇ ਦੱਸਦੇ ਹੋਏ ਪਿੰਡ ਵਾਸੀ।

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 11 ਸਤੰਬਰ
ਸਥਾਨਕ ਤਹਿਸੀਲ ਦੇ ਬਲਾਕ ਮਾਹਲਪੁਰ ਦੇ ਪਿੰਡ ਲਕਸੀਹਾਂ ਵਿੱਚ ਪਿੰਡ ਦੇ ਛੱਪੜ ਦਾ ਪਾਣੀ ਓਵਰਫਲੋਅ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿੰਡ ਵਾਸੀਆਂ ਨੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਹਾਜ਼ਰੀ ਵਿੱਚ ਦੱਸਿਆ ਕਿ ਹਰ ਸਾਲ ਮੀਂਹ ਦੇ ਮੌਸਮ ਵਿੱਚ ਪਿੰਡ ਵਾਸੀਆਂ ਨੂੰ ਛੱਪੜ ਦੇ ਬਦਬੂਦਾਰ ਪਾਣੀ ਵਾਲੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਛੱਪੜ ਦਾ ਦੂਸ਼ਿਤ ਪਾਣੀ ਪਿੰਡ ਵਾਸੀਆਂ ਲਈ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ ਪਰ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਲਈ ਵੀ ਕਾਫੀ ਦੂਰ ਤੋਂ ਘੁੰਮ ਕੇ ਆਉਣਾ ਪੈਂਦਾ ਹੈ ਅਤੇ ਰੋਜ਼ਾਨਾ ਸੜਕ ਉੱਤੇ ਖੜਾ ਪਾਣੀ ਰਾਹਗੀਰ ਲਈ ਵੱਡੀ ਮੁਸੀਬਤ ਪੈਦਾ ਕਰ ਰਿਹਾ ਹੈ।
ਇਸ ਮੌਕੇ ਜੈ ਗੋਪਾਲ ਧੀਮਾਨ ਧਮਾਨ ਨੇ ਕਿਹਾ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਧਿਆਨ ਵਿੱਚ ਇਹ ਸਮੱਸਿਆ ਲਿਆਉਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਗੰਦੇ ਪਾਣੀ ਦੀ ਇਸ ਸਮੱਸਿਆ ਤੋਂ ਨਿਜਾਤ ਦਵਾਉਣ ਲਈ ਇਸ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਸਮੱਸਿਆ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਅੱਗੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ।

Advertisement

Advertisement