ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਹਿਰਾ ਖਾਨਾ ਵਾਸੀਆਂ ਵੱਲੋਂ ਪੁਲੀਸ ਚੌਕੀ ਅੱਗੇ ਧਰਨਾ

10:22 AM Sep 16, 2024 IST
ਭੁੱਚੋ ਮੰਡੀ ਦੀ ਪੁਲੀਸ ਚੌਕੀ ਅੱਗੇ ਦਿੱਤੇ ਧਰਨੇ ਵਿੱਚ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਧਰਨਾਕਾਰੀ।

ਪਵਨ ਗੋਇਲ
ਭੁੱਚੋ ਮੰਡੀ, 14 ਸਤੰਬਰ
ਪਿੰਡ ਲਹਿਰਾ ਖਾਨਾ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਪੁਲੀਸ ਦੀ ਕਥਿਤ ਵਧੀਕੀ ਖ਼ਿਲਾਫ਼ ਅੱਜ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਭੁੱਚੋ ਪੁਲੀਸ ਚੌਕੀ ਅੱਗੇ ਵਿਸ਼ਾਲ ਧਰਨਾ ਦਿੱਤਾ। ਇਸ ਧਰਨੇ ਵਿੱਚ ਔਰਤਾਂ ਸਣੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਲ ਸਨ। ਉਨ੍ਹਾਂ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕਿਸਾਨਾਂ ਵੱਲੋਂ ਖੇਤੀ ਮੋਟਰਾਂ ਦਾ ਸਾਮਾਨ ਚੋਰੀ ਕਰਨ ਦੇ ਸ਼ੱਕ ਹੇਠ ਪੁਲੀਸ ਹਵਾਲੇ ਕੀਤੇ ਮਸ਼ਕੂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਵਿੱਚ ਢਾਈ ਦਰਜਨ ਕਿਸਾਨਾਂ ’ਤੇ ਦਰਜ ਕੀਤਾ ਕੇਸ ਰੱਦ ਕੀਤਾ ਜਾਵੇ। ਪਿੰਡ ਵਾਸੀਆਂ ਨੇ ਸ਼ੱਕੀ ਵਿਅਕਤੀਆਂ ਤੋਂ ਫੜੇ ਗਏ ਦੋਵੇਂ ਮੋਟਰਸਾਈਕਲ ਵੀ ਧਰਨੇ ਵਿੱਚ ਖੜ੍ਹੇ ਕੀਤੇ ਹੋਏ ਸਨ। ਇਨ੍ਹਾਂ ਵਿੱਚੋਂ ਇੱਕ ’ਤੇ ਪੁਲੀਸ ਦਾ ਸਟਿੱਕਰ ਲੱਗਿਆ ਹੋਇਆ ਸੀ। ਧਰਨੇ ਵਿੱਚ ਬੀਬੀ ਪ੍ਰਭਜੋਤ ਕੌਰ ਭੌਰਾ ਦੇ ਢਾਡੀ ਜਥੇ ਨੇ ਇਨਕਲਾਬੀ ਵਾਰਾਂ ਪੇਸ਼ ਕੀਤੀਆਂ। ਇਸ ਮਸਲੇ ਦੇ ਹੱਲ ਲਈ ਪਹਿਲਾਂ ਇੰਸਪੈਕਟ ਸੁਖਵੀਰ ਕੌਰ ਅਤੇ ਬਾਅਦ ਵਿੱਚ ਡੀਐੱਸਪੀ ਰਵਿੰਦਰ ਸਿੰਘ ਨੇ ਐਕਸ਼ਨ ਕਮੇਟੀ ਦੇ ਮੈਂਬਰਾਂ ਅਤੇ ਕਿਸਾਨ ਆਗੂਆਂ ਨਾਲ ਚੌਕੀ ਵਿੱਚ ਮੀਟਿੰਗ ਕੀਤੀ। ਦੋਵੇਂ ਮੀਟਿੰਗਾਂ ਬੇਸਿੱਟਾ ਰਹੀਆਂ।
ਕਿਸਾਨ ਆਗੂ ਪੁਲੀਸ ਹਵਾਲੇ ਕੀਤੇ ਵਿਅਕਤੀਆਂ ’ਤੇ ਕੇਸ ਦਰਜ ਕਰਨ ਅਤੇ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਦੀ ਮੰਗ ’ਤੇ ਅੜੇ ਹੋਏ ਸਨ। ਕਿਸਾਨਾਂ ਅਨੁਸਾਰ ਪੁਲੀਸ ਦਾ ਤਰਕ ਸੀ ਕਿ ਕੇਸ ਰੱਦ ਤਾਂ ਨਹੀਂ ਹੋਣੇ ਪਰ ਪੁਲੀਸ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਕਿਸਾਨਾਂ ਨੇ ਪੁਲੀਸ ਦੀ ਇਸ ਤਜ਼ਵੀਜ ਨੂੰ ਮੁੱਢੋ ਹੀ ਨਕਾਰ ਦਿੱਤਾ। ਅਖੀਰ ਸ਼ਾਮ ਦੇ ਪੰਜ ਵਜੇ ਡੀਐੱਸਪੀ ਰਵਿੰਦਰ ਸਿੰਘ ਵੱਲੋਂ 20 ਦਿਨਾਂ ਵਿੱਚ ਕੇਸ ਰੱਦ ਕਰਨ ਦੇ ਦਿੱਤੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਕੌਰ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਨੇ ਕਿਹਾ ਕਿ ਕਿਸਾਨ ਚੋਰ ਲੁਟੇਰਿਆਂ ਤੋਂ ਬਹੁਤ ਦੁਖੀ ਹਨ। ਉਹ ਖੇਤੀ ਮੋਟਰਾਂ ਦਾ ਸਾਮਾਨ ਚੋਰੀ ਕਰਕੇ ਲੈ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੇ ਕਈ ਵਾਰ ਸ਼ੱਕੀ ਅਨਸਰਾਂ ਨੂੰ ਪੁਲੀਸ ਹਵਾਲੇ ਵੀ ਕੀਤਾ ਹੈ। ਪੁਲੀਸ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਇ ਉਨ੍ਹਾਂ ਨੂੰ ਛੱਡ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਪ੍ਰਸ਼ਾਸਨ ਨੇ ਦਿੱਤੇ ਭਰੋਸੇ ਅਨੁਸਾਰ ਕੇਸ ਰੱਦ ਨਾ ਕੀਤੇ ਤਾਂ ਜੱਥੇਬੰਦੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਤਿੱਖਾ ਸੰਘਰਸ਼ ਲੜਿਆ ਜਾਵੇਗਾ। ਕਿਸਾਨ ਆਗੂ ਸ਼ਮਸ਼ੇਰ ਸਿੰਘ ਲਹਿਰਾ ਅਤੇ ਸੁਖਜੀਤ ਕੌਰ ਚੱਕ ਫ਼ਤਹਿ ਸਿੰਘ ਵਾਲਾ ਨੇ ਸੰਬੋਧਨ ਕੀਤਾ। ਇਸ ਮੌਕੇ ਐਕਸ਼ਨ ਕਮੇਟੀ ਦੇ ਪੰਚ ਬੂਟਾ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾਰ ਸਰਪੰਚ ਹਰਗੋਬਿੰਦ ਸਿੰਘ, ਬੂਟਾ ਸਿੰਘ ਖਾਲਸਾ, ਗੁਰਵਿੰਦਰ ਸਿੰਘ ਹਾਜ਼ਰ ਸਨ।

Advertisement

Advertisement