ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਹਿਲਵਾਨ ਧੀਆਂ ਦੇ ਹੱਕ ’ਚ ਨਿੱਤਰੇ ਲੁਧਿਆਣਾ ਵਾਸੀ

08:45 PM Jun 23, 2023 IST

ਸਤਵਿੰਦਰ ਬਸਰਾ

Advertisement

ਲੁਧਿਆਣਾ, 8 ਜੂਨ

ਪਿਛਲੇ ਲੰਮੇ ਸਮੇਂ ਤੋਂ ਸੜਕਾਂ ‘ਤੇ ਇਨਸਾਫ ਲਈ ਸੰਘਰਸ਼ ਕਰਦੀਆਂ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਹੱਕ ਵਿੱਚ ਅੱਜ ਵੱਖ ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਦੁੱਗਰੀ ਅਤੇ ਲੋਹਾਰਾ ਇਲਾਕਿਆਂ ਵਿੱਚ ਰੋਸ ਰੈਲੀ ਕੱਢਣ ਤੋਂ ਬਾਅਦ ਭਾਜਪਾ ਐਮਪੀ ਬ੍ਰਿਜ਼ ਭੂਸ਼ਣ ਸਿੰਘ ਦਾ ਪੁਤਲਾ ਸਾੜਿਆ ਗਿਆ।

Advertisement

ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਇਨਕਲਾਬੀ ਮਜ਼ਦੂਰ ਕੇਂਦਰ ਪੰਜਾਬ ਵੱਲੋਂ ਲੋਹਾਰਾ, ਅਰਬਨ ਅਸਟੇਟ ਦੁੱਗਰੀ ਅਤੇ ਪਿੰਡ ਦੁੱਗਰੀ ਵਿੱਚ ਰੋਸ ਮਾਰਚ ਕੱਢਣ ਤੋਂ ਬਾਅਦ ਦੁੱਗਰੀ ਨਹਿਰ ‘ਤੇ ਮੋਦੀ ਸਰਕਾਰ ਅਤੇ ਬ੍ਰਿਜ ਭੂਸ਼ਣ ਸਿੰਘ ਦਾ ਪੁਤਲਾ ਸਾੜਿਆ ਗਿਆ। ਇਸ ਰੋਸ ਮਾਰਚ ਦੌਰਾਨ ਵੱਖ ਵੱਖ ਬੁਲਾਰਿਆਂ ਕਾਮਰੇਡ ਸੁਰਿੰਦਰ ਸਿੰਘ, ਹਰਸ਼ਾ ਸਿੰਘ, ਜਸਵੰਤ ਜੀਰਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਅਤੇ ਸੂਬਾ ਸਰਕਾਰ ਦੇਸ਼ ਦੇ ਮਾਲ ਖਜ਼ਾਨਿਆਂ, ਪਬਲਿਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਦੇਸੀ ਵਿਦੇਸ਼ੀ ਕਾਰਪੋਰੇਟਾਂ ਨੂੰ ਵੇਚ ਰਹੀਆਂ ਹਨ, ਦੂਜੇ ਪਾਸੇ ਲੋਕਾਂ ਵੱਲੋਂ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਕਿਰਤ ਕਾਨੂੰਨਾਂ ਅਤੇ ਜਮਹੂਰੀ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਦਾਸੀਆਂ ਸਮਝਕੇ ਗੁੰਡਿਆਂ, ਬਦਮਾਸ਼ਾਂ ਤੇ ਜਿਸਮ ਫਰੋਸ਼ੀ ਦੇ ਵਪਾਰੀਆਂ ਨੂੰ ਖੁੱਲ੍ਹ ਹੀ ਨਹੀਂ ਦਿੱਤੀ ਹੋਈ, ਸਗੋਂ ਉਹਨਾਂ ਨੂੰ ਨੇਤਾਵਾਂ ਵੱਲੋਂ ਅਸ਼ੀਰਦਵਾਰ ਦਿੱਤਾ ਜਾ ਰਿਹਾ ਹੈ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਐਮਪੀ ਬ੍ਰਿਜ਼ ਭੂਸ਼ਣ ਨੂੰ ਵੀ ਉਸੇ ਤਰ੍ਹਾਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਲੀਨ, ਰਾਵਿਤਾ, ਲਲਿਤਾ, ਸਰਿਤਾ ਅਤੇ ਹਰਚਰਨ ਚੌਧਰੀ ਨੇ ਇਨਕਲਾਬੀ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ।

Advertisement
Advertisement