ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮਿਹੋਣ ਵਾਸੀ ਪ੍ਰੇਸ਼ਾਨ

06:28 AM Jul 10, 2024 IST
ਪਿੰਡ ਮਿਹੋਣ ਵਿੱਚ ਇੱਕ ਗਲੀ ਵਿੱਚ ਖੜ੍ਹਾ ਗੰਦਾ ਪਾਣੀ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 9 ਜੁਲਾਈ
ਕਈ ਪਿੰਡਾਂ ਵਿੱਚ ਪਿੰਡ ਵਾਸੀਆਂ ਨੂੰ ਮਿਲਦੀਆਂ ਬੁਨਿਆਦੀ ਸਹੂਲਤਾਂ ਤੋਂ ਅਕਸਰ ਹੀ ਲੋਕ ਵਾਂਝੇ ਰਹਿੰਦੇ ਹਨ ਅਤੇ ਪ੍ਰਸਾਸ਼ਨ ਨੂੰ ਵਾਰ ਵਾਰ ਕਹਿਣ ਤੇ ਵੀ ਅਜਿਹੀਆਂ ਬੁਨਿਆਦੀ ਸਹੂਲਤਾਂ ਉਨ੍ਹਾਂ ਨੂੰ ਨਹੀਂ ਪ੍ਰਾਪਤ ਹੁੰਦੀਆਂ, ਜਿਸ ਕਰਕੇ ਉਹ ਦੁਖੀ ਰਹਿੰਦੇ ਹਨ। ਇਸੇ ਤਰ੍ਹਾਂ ਹੀ ਦੇਖਣ ਨੂੰ ਮਿਲਿਆ ਹੈ
ਬਲਾਕ ਭੁਨਰਹੇੜੀ ਦੇ ਪਿੰਡ ਮਿਹੋਣ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕ ਬਹੁਤ ਪ੍ਰੇਸ਼ਾਨ ਹਨ। ਇਸ ਸਬੰਧੀ ਪਿੰਡ ਦੇ ਵਸਨੀਕ ਤੇਜਾ ਸਿੰਘ ਨੇ ਦੱਸਿਆ ਕਿ ਪਿੰਡ ਦੀ ਇੱਕ ਗਲੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਇਆ ਪਾਈਪ ਗੰਦਗੀ ਨਾਲ ਬੰਦ ਹੋ ਗਿਆ ਹੈ। ਇਸ ਕਰਕੇ ਨਿਕਾਸੀ ਬੰਦ ਹੋ ਗਈ ਹੈ ਅਤੇ ਜੋ ਗੰਦਾ ਪਾਣੀ ਪਿੱਛੋਂ ਆਉਂਦਾ ਹੈ ਉਹ ਇੱਥੇ ਆ ਰੁਕ ਜਾਂਦਾ ਹੈ ਅਤੇ ਗਲੀ ਵਿੱਚ ਇਕੱਠਾ ਹੋ ਜਾਂਦਾ ਹੈ ਜਿੱਥੋਂ ਲੋਕਾਂ ਦਾ ਲੰਘਣਾ ਮੁਸ਼ਕਲ ਹੋਇਆ ਪਿਆ ਹੈ ਅਤੇ ਗੰਦਾ ਪਾਣੀ ਬਦਬੂ ਮਾਰ ਰਿਹਾ ਹੈ।
ਇਸ ਸਬੰਧੀ ਤੇਜਾ ਸਿੰਘ ਤੇ ਕ੍ਰਿਸ਼ਨ ਕੁਮਾਰ ਨੇ ਪਿੰਡ ਦੇ ਕੁਝ ਲੋਕਾਂ ਦੇ ਦਸਤਖਤ ਕਰਵਾ ਕੇ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਅਤੇ ਬੀਡੀਪੀਓ ਬਲਾਕ ਭੁਨਰਹੇੜੀ ਨੂੰ ਵੀ ਦਿੱਤਾ ਹੈ ਜਿਨ੍ਹਾਂ ਨੇ ਇਸ ਵਫਦ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਜਾਵੇਗਾ ਪਰ ਪਿੰਡ ਦਾ ਪ੍ਰਬੰਧਕ ਇੱਕ ਦੋ ਵਾਰ ਪਿੰਡ ’ਚ ਗੇੜਾ ਮਾਰ ਗਿਆ ਹੈ ਪਰ ਅਜੇ ਤੱਕ ਕੀਤਾ ਕੁਝ ਨਹੀਂ। ਪਿੰਡ ਵਾਸੀਆਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਗਲੀ ਵਿੱਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਕੀਤੀ ਜਾਵੇ। ਇਸ ਮੌਕੇ ਨੰਬਰਦਾਰ ਤੇਜਿੰਦਰ ਸਿੰਘ, ਨੰਬਰਦਾਰ ਸਤਪਾਲ ਸਿੰਘ, ਪੰਚ ਸੁਰਜੀਤ ਸਿੰਘ, ਲੀਲਾ ਰਾਮ, ਲਛਮਣ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਹਰਮੇਸ਼ ਸਿੰਘ ਤੇ ਪੰਚ ਹਰਦੀਪ ਸਿੰਘ ਵੀ ਮੌਜੂਦ ਸਨ।

Advertisement

Advertisement