ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁਨਿਆਦੀ ਸਹੂਲਤਾਂ ਤੋਂ ਅਜੇ ਵੀ ਵਿਹੂਣੇ ਨੇ ਮਿਨੀ ਛਪਾਰ ਦੇ ਵਸਨੀਕ

07:16 AM Jul 20, 2024 IST
ਮਿਨੀ ਛਪਾਰ ਦੀ ਇੱਕ ਗਲੀ ਵਿੱਚ ਖੜ੍ਹਾ ਗੰਦਾ ਪਾਣੀ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 19 ਜੁਲਾਈ
ਜ਼ਿਲ੍ਹਾ ਲੁਧਿਆਣਾ ਦੇ ਦੱਖਣੀ ਕੰਨੀ ਦੇ ਪਿੰਡ ਹਰਗੋਬਿੰਦਪੁਰਾ ਮਿਨੀ ਛਪਾਰ ਦੇ ਨੀਵੇਂ ਇਲਾਕਿਆਂ ਦੇ ਵਸਨੀਕਾਂ ਨੇ ਦੋਸ਼ ਲਾਇਆ ਹੈ ਕਿ ਹੁਣ ਤੱਕ ਦੀਆਂ ਸਰਕਾਰਾਂ ਉਨ੍ਹਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਸਫ਼ਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਅਣਮਨੁੱਖੀ ਹਾਲਾਤ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਭਾਵੇਂ ਇਸ ਇਲਾਕੇ ਵਿੱਚ ਹਾਲੇ ਬਰਸਾਤਾਂ ਦਾ ਦੌਰ ਸ਼ੁਰੂ ਨਹੀਂ ਹੋਇਆ, ਪਰ ਗੁਰੂ ਨਾਨਕ ਖ਼ਾਲਸਾ ਸਕੂਲ ਅਹਿਮਦਗੜ੍ਹ ਨੇੜੇ ਗਲੀ ਨੰਬਰ 1 ਸਮੇਤ ਨੀਂਵੇਂ ਖੇਤਰਾਂ ਦੇ ਵਸਨੀਕਾਂ ਨੂੰ ਬੀਤੇ ਪੰਦਰਵਾੜੇ ਤੋਂ ਸੀਵਰੇਜ ਦੇ ਓਵਰਫਲੋਅ ਹੋਏ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈ ਰਿਹਾ ਹੈ। ਵਸਨੀਕਾਂ ਨੂੰ ਖ਼ਦਸ਼ਾ ਹੈ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੀਤਾ ਗਿਆ ਤਾਂ ਸੀਵਰੇਜ ਤੇ ਪਾਣੀ ਸਪਲਾਈ ਦੀਆਂ ਲੀਕ ਹੁੰਦੀਆਂ ਪਾਈਪਾਂ ਕਾਰਨ ਪਾਣੀ ਤੋਂ ਪੈਦਾ ਹੋਣ ਵਾਲੇ ਰੋਗ ਫੈਲ ਸਕਦੇ ਹਨ।
ਕੁੱਝ ਮਹੀਨੇ ਪਹਿਲਾਂ ਪਿੰਡ ਦੀ ਪੰਚਾਇਤ ਭੰਗ ਕੀਤੇ ਜਾਣ ਨਾਲ ਮਾਮਲਾ ਹੋਰ ਵੀ ਪੇਚੀਦਾ ਹੋ ਗਿਆ ਹੈ।
ਬਜ਼ੁਰਗ ਸਮਾਜ ਸੇਵੀ ਚਿਤਰੰਜਨ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਗੁਰੂ ਨਾਨਕ ਖ਼ਾਲਸਾ ਸਕੂਲ ਫ਼ਾਰ ਗਰਲਜ਼ ਅਹਿਮਦਗੜ੍ਹ ਨੇੜੇ ਗਲੀ ਨੰਬਰ 1 ਵਿੱਚ ਸਥਿਤੀ ਸਭ ਤੋਂ ਮਾੜੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਲਾਕ ਵਿਕਾਸ ਪੰਚਾਇਤ ਦਫ਼ਤਰ ਪੱਖੋਵਾਲ ਦੇ ਕਰਮਚਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਜ਼ੋਰ ਪਾਇਆ ਜਾਵੇ।
ਬੀਡੀਪੀਓ ਪਿਆਰਾ ਸਿੰਘ ਨੇ ਕਿਹਾ ਕਿ ਜੂਨੀਅਰ ਇੰਜਨੀਅਰ ਗੁਰਪ੍ਰੀਤ ਸਿੰਘ ਇਸ ਇਲਾਕੇ ਦੇ ਪ੍ਰਸ਼ਾਸਕ ਵੀ ਹਨ, ਜਿਨ੍ਹਾਂ ਨੂੰ ਮੌਕੇ ’ਤੇ ਜਾ ਕੇ ਲੋੜੀਂਦੀ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ।

Advertisement

Advertisement