ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪਲਾਈ ਨਾ ਹੋਣ ਕਾਰਨ ਪਾਣੀ ਨੂੰ ਤਰਸੇ ਮੋਰਿੰਡਾ ਵਾਸੀ

11:42 AM May 27, 2024 IST
ਸ਼ਹਿਰ ਦੀ ਇੱਕ ਕਲੋਨੀ ਵਿੱਚ ਪਾਣੀ ਆਉਣ ਦਾ ਇੰਤਜ਼ਾਰ ਕਰਦੇ ਹੋਏ ਵਸਨੀਕ।

ਸੰਜੀਵ ਤੇਜਪਾਲ
ਮੋਰਿੰਡਾ, 26 ਮਈ
ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਸ਼ਹਿਰਵਾਸੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕੜਾਕੇ ਦੀ ਗਰਮੀ ਵਿੱਚ ਪਾਣੀ ਦੀ ਸਮੱਸਿਆ ਕਾਰਨ ਲੋਕ ਸਹਿਕ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਉਹ ਨਗਰ ਕੌਂਸਲ ਅਤੇ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਕੋਲ ਵੀ ਅਪੀਲ ਕਰ ਚੁੱਕੇ ਹਨ ਪਰੰਤੂ ਕੋਈ ਕਾਰਵਾਈ ਨਹੀਂ ਹੋਈ ਅਤੇ ਲੋਕਾਂ ਨੂੰ ਦੂਰ ਦੁਰਾਡੇ ਦੇ ਮਹੱਲਿਆਂ ਵਿੱਚੋਂ ਜਾਂ ਸਮਰਸੀਬਲ ਮੋਟਰ ਵਾਲਿਆਂ ਦੇ ਘਰਾਂ ਵਿੱਚੋਂ ਪੀਣ ਤੇ ਘਰੇਲੂ ਵਰਤੋਂ ਲਈ ਪਾਣੀ ਲਿਆਉਣਾ ਪੈ ਰਿਹਾ ਹੈ।
ਇਸ ਸਬੰਧੀ ਵਾਰਡ ਨੰਬਰ 12, ਗੁਰਦੁਆਰਾ ਗੁਪਤਸਰ ਵਾਲਾ ਮੁਹੱਲਾ ਅਤੇ ਜੋਗੀਆਂ ਵਾਲਾ ਮੁਹੱਲਾ ਆਦਿ ਇਲਾਕਿਆਂ ਦੇ ਵਸਨੀਕਾਂ ਮਹਿੰਦਰ ਸਿੰਘ, ਸਿਮਰਨ, ਪਰਮਜੀਤ ਕੌਰ, ਸਤਿੰਦਰ ਕੌਰ, ਗੁਰਪਾਲ ਸਿੰਘ, ਸੀਮਾ ਰਾਣੀ, ਚਰਨਜੀਤ ਕੌਰ, ਸੁਨੀਤਾ, ਸੁਰਿੰਦਰ ਸਿੰਘ, ਸਵਰਨ ਸਿੰਘ ਆਦਿ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਉਨਾਂ ਦੇ ਮਹੱਲਿਆਂ ਵਿੱਚ ਪਿਛਲੇ ਕੁਝ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਆ ਰਹੀ। ਲੋਕ ਕੜਾਕੇ ਦੀ ਇਸ ਤਪਸ਼ ਵਿੱਚ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ।
ਉਨ੍ਹਾਂ ਕਿਹਾ ਕਿ ਪਾਣੀ ਸਪਲਾਈ ਵਿੱਚ ਕੋਈ ਖਰਾਬੀ ਹੋਣ ਕਾਰਨ ਲੋਕਾਂ ਨੂੰ ਨਹਾਉਣ ਲਈ ਪਾਣੀ ਮਿਲਣਾ ਤਾਂ ਦੂਰ ਦੀ ਗੱਲ ਹੈ ਬਲਕਿ ਪੀਣ ਵਾਲਾ ਪਾਣੀ ਵੀ ਨਹੀਂ ਮਿਲ ਰਿਹਾ ਅਤੇ ਨਾ ਹੀ ਨਗਰ ਕੌਂਸਲ ਵੱਲੋਂ ਟੈਂਕਰਾਂ ਰਾਹੀਂ ਹੀ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹੋ ਹਾਲ ਰਿਹਾ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਜਲਦੀ ਬਹਾਲ ਨਾ ਕੀਤੀ ਗਈ ਤਾਂ ਲੋਕਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਏਗਾ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਜਲਦ ਤੋਂ ਜਲਦ ਬਹਾਲ ਕਰਵਾਈ ਜਾਵੇ।

Advertisement

ਸਮੱਸਿਆ ਲਗਪਗ ਦੂਰ ਕਰ ਦਿੱਤੀ ਗਈ ਹੈ: ਜੇਈ

ਇਸ ਸਬੰਧੀ ਜਦੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਜੇਈ ਪ੍ਰਦੀਪ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਮੱਸਿਆ ਲਗਪਗ ਦੂਰ ਕਰ ਦਿੱਤੀ ਗਈ ਹੈ ਅਤੇ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਅਗਲੇ ਦਿਨਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਨਹੀਂ ਹੋਵੇਗੀ। ਜੇਈ ਪ੍ਰਦੀਪ ਕੁਮਾਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਹੁਤ ਸਾਰੇ ਘਰਾਂ ਦੇ ਬਾਹਰ ਲੱਗੀਆਂ ਪਾਣੀ ਦੀਆਂ ਟੂਟੀਆਂ ਖੁੱਲੀਆਂ ਛੱਡਣ ਕਾਰਨ ਪਾਣੀ ਦੀ ਬਰਬਾਦੀ ਹੁੰਦੀ ਹੈ ਅਤੇ ਪਾਣੀ ਦੀ ਸਮੱਸਿਆ ਪੈਦਾ ਹੁੰਦੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਗਰਮੀ ਦੇ ਮੌਸਮ ਵਿੱਚ ਟੂਟੀਆਂ ਖੁੱਲੀਆਂ ਛੱਡ ਕੇ ਪਾਣੀ ਦੀ ਬਰਬਾਦੀ ਨਾ ਕੀਤੀ ਜਾਵੇ।

Advertisement
Advertisement
Advertisement