ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਨਾਂ ਪਾਣੀ ਤੋਂ ਦਿਨ ਕੱਟ ਰਹੇ ਨੇ ਸੈਣੀ ਵਿਹਾਰ ਫੇਜ਼-3 ਦੇ ਵਸਨੀਕ

06:31 AM Jun 07, 2024 IST
ਕਲੋਨੀ ਦੇ ਵਸਨੀਕ ਟੈਂਕਰ ਤੋਂ ਪਾਣੀ ਭਰਦੇ ਹੋਏ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 6 ਜੂਨ
ਬਲਟਾਣਾ ਅਧੀਨ ਪੈਂਦੇ ਸੈਣੀ ਵਿਹਾਰ ਫੇਜ਼ 3 ਦੇ ਵਸਨੀਕ ਬੀਤੇ ਕਈ ਦਿਨਾਂ ਤੋਂ ਬਿਨਾਂ ਪਾਣੀ ਤੋਂ ਸਮਾਂ ਲੰਘਾ ਰਹੇ ਹਨ। ਅੱਤ ਦੀ ਗਰਮੀ ਵਿੱਚ ਬਿਨਾਂ ਪਾਣੀ ਤੋਂ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਣੀ ਦੀ ਕਿੱਲਤ ਪੂਰੀ ਕਰਨ ਲਈ ਆਪਣੇ ਖਰਚ ’ਤੇ ਨਿੱਜੀ ਟੈਂਕਰ ਮੰਗਾ ਕੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਕਲੋਨੀ ਵਸਨੀਕ ਦਲਜੀਤ ਕੌਰ, ਇੰਦੂ, ਮੀਨੂ, ਪੂਜਾ, ਸਾਹਿਲ, ਸੁਮਿਤ ਨੇ ਦੱਸਿਆ ਕਿ ਇਸ ਕਲੋਨੀ ਵਿੱਚ ਕਾਫੀ ਸਮੇਂ ਤੋਂ ਪਾਣੀ ਦੀ ਕਿੱਲਤ ਬਣੀ ਹੋਈ ਹੈ। ਇਸ ਸਮੱਸਿਆ ਸਬੰਧੀ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਪਰ ਉਹ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਕਲੋਨੀ ਵਾਸੀਆਂ ਨੇ ਸਮੱਸਿਆ ਦਾ ਹੱਲ ਨਾ ਹੋਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਛੇਤੀ ਸਮੱਸਿਆ ਦਾ ਹੱਲ ਕਰਵਾ ਦਿੱਤਾ ਜਾਏਗਾ।

Advertisement

Advertisement
Advertisement