ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਿਵਪੁਰੀ ਕਲੋਨੀ ਦੇ ਵਸਨੀਕ ਔਖੇ

11:37 AM Jul 08, 2024 IST
ਸ਼ਿਵਪੁਰੀ ਕਲੋਨੀ ਦੀ ਇੱਕ ਗਲੀ ਵਿੱਚ ਭਰਿਆ ਮੀਂਹ ਦਾ ਪਾਣੀ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 7 ਜੁਲਾਈ
ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ਦੇ ਕੰਢੇ ’ਤੇ ਵਸੀ ਸ਼ਿਵਪੁਰੀ ਕਲੋਨੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਮੇ ਸਮੇਂ ਤੋਂ ਇੱਥੋਂ ਦੇ ਵਸਨੀਕ ਨਗਰ ਕੌਂਸਲ ਤੋਂ ਇੱਥੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਦਰੁਸਤ ਕਰਨ ਦੀ ਮੰਗ ਕਰ ਰਹੇ ਹਨ, ਪਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਜਾਣਕਾਰੀ ਅਨੁਸਾਰ ਸ਼ਿਵਪੁਰੀ ਕਲੋਨੀ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ਤੋਂ ਕਾਫ਼ੀ ਨੀਵੀਂ ਹੈ। ਇਸ ਕਾਰਨ ਹਰ ਮੀਂਹ ਦੌਰਾਨ ਪਾਣੀ ਭਰ ਜਾਂਦਾ ਹੈ।
ਇੱਥੋਂ ਦੇ ਵਸਨੀਕ ਹਰੇਕ ਮੌਨਸੂਨ ਦੌਰਾਨ ਆਪਣੇ ਘਰਾਂ ਵਿੱਚ ਕੈਦ ਹੋ ਕੇ ਰਹਿ ਜਾਂਦੇ ਹਨ। ਇੱਥੇ ਪਾਣੀ ਭਰਨ ਕਾਰਨ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ’ਤੇ ਆਉਣਾ-ਜਾਣਾ ਮੁਸ਼ਕਲ ਹੋ ਜਾਂਦਾ ਹੈ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸੰਤਾਪ ਭੋਗ ਰਹੇ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਤੋਂ ਇਲਾਵਾ ਇੱਥੇ ਸਫ਼ਾਈ ਦੇ ਪ੍ਰਬੰਧ ਨਾਕਾਫੀ ਹਨ। ਇੱਥੇ ਥਾਂ-ਥਾਂ ਗੰਦਗੀ ਢੇਰ ਲੱਗੇ ਹੋਏ ਹਨ। ਕਲੋਨੀ ਵਿੱਚ ਥਾਂ ਥਾਂ ’ਤੇ ਖਾਲੀ ਪਲਾਟਾਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਮੀਂਹ ਦੇ ਦਿਨਾਂ ਵਿੱਚ ਇੱਥੋਂ ਬਦਬੂ ਉੱਠਣੀ ਸ਼ੁਰੂ ਹੋ ਗਈ ਹੈ। ਕਲੋਨੀ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਮੀਂਹ ਦਾ ਪਾਣੀ ਖੜ੍ਹਾ ਹੈ ਤੇ ਦੂਜੇ ਪਾਸੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਇੱਥੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਇਸ ਦੌਰਾਨ ਕਲੋਨੀ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਰੇਕ ਮੌਨਸੂਨ ਤੋਂ ਪਹਿਲਾਂ ਨਗਰ ਕੌਂਸਲ ਦੇ ਅਧਿਕਾਰੀ ਦਾਅਵਾ ਕਰਦੇ ਹਨ ਕਿ ਅਗਲੀ ਵਾਰ ਮੀਂਹ ਪੈਣ ਤੋਂ ਪਹਿਲਾਂ ਇੱਥੇ ਨਿਕਾਸੀ ਪ੍ਰਬੰਧ ਦਰੁਸਤ ਕਰ ਦਿੱਤੇ ਜਾਣਗੇ ਪਰ ਕੋਈ ਹੱਲ ਨਹੀਂ ਹੋ ਰਿਹਾ। ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਕਿਹਾ ਕਿ ਕਲੋਨੀ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਗਏ ਹਨ। ਜੇਕਰ ਇਹ ਘੱਟ ਪੈ ਰਹੇ ਹਨ ਤਾਂ ਹੋਰ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤੀ ਨਾਲ ਹਦਾਇਤ ਕਰ ਦਿੱਤੀ ਗਈ ਹੈ।

Advertisement

Advertisement