ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਤਾਜਪੁਰ ਵਾਸੀ ਸੀਵਰੇਜ ਦੀ ਪਾਈਪ ਟੁੱਟਣ ਕਾਰਨ ਔਖੇ

10:18 AM Jul 12, 2024 IST
ਟੁੱਟੀ ਸੀਵਰੇਜ ਦੀ ਪਾਈਪ ਦਿਖਾਉਂਦੇ ਹੋਏ ਪਿੰਡ ਵਾਸੀ| -ਫੋਟੋ: ਰਾਏਕੋਟੀ

ਪੱਤਰ ਪ੍ਰੇਰਕ
ਰਾਏਕੋਟ, 11 ਜੁਲਾਈ
ਪਿੰਡ ਤਾਜਪੁਰ ਵਿੱਚ ਪਿਛਲੇ ਲਗਪਗ ਇੱਕ ਮਹੀਨੇ ਤੋਂ ਸੀਵਰੇਜ ਦੀ ਪਾਈਪ ਟੁੱਟੀ ਹੋਈ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਦਰਸ਼ਨ ਸਿੰਘ ਵਾਸੀ ਤਾਜਪੁਰ ਨੇ ਦੱਸਿਆ ਕਿ ਪਿਛਲੇ ਲਗਪਗ ਇੱਕ ਮਹੀਨੇ ਤੋਂ ਉਨ੍ਹਾਂ ਦੇ ਘਰ ਦੇ ਸਾਹਮਣੇ ਸੀਵਰੇਜ ਦੀ ਪਾਈਪ ਟੁੱਟੀ ਹੋਈ ਹੈ, ਵਿਭਾਗ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਹੁਣ ਤੱਕ ਇਸ ਨੂੰ ਠੀਕ ਨਹੀਂ ਕਰਵਾਇਆ ਜਾ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਪਾਣੀ ਲੀਕ ਹੋਣ ਕਾਰਨ ਉਨ੍ਹਾਂ ਦੇ ਘਰ ਦੇ ਸਾਹਮਣੇ ਵੱਡਾ ਟੋਇਆ ਬਣ ਗਿਆ ਹੈ, ਜੋ ਕਿਸੇ ਵੱਡੀ ਘਟਨਾ ਦਾ ਕਾਰਨ ਵੀ ਬਣ ਸਕਦਾ ਹੈ, ਕਿਉਂਕਿ ਇਹ ਟੋਇਆ ਜਿੱਥੇ ਉਨ੍ਹਾਂ ਦੇ ਘਰ ਦੇ ਗੇਟ ਦੇ ਬਿਲਕੁਲ ਸਾਹਮਣੇ ਹੈ, ਉੱਥੇ ਇਹ ਪਿੰਡ ਵਿਚਲੀ ਸੜਕ ਦੇ ਕਿਨਾਰੇ ’ਤੇ ਹੈ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਕਾਰਨ ਪਿੰਡ ਵਿੱਚ ਬਿਮਾਰੀ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ, ਕਿਉਂਕਿ ਇਹ ਗੰਦਾ ਪਾਣੀ ਵਾਟਰ ਸਪਲਾਈ ਦੀਆਂ ਪਾਈਪਾਂ ਵਿੱਚ ਵੀ ਜਾ ਸਕਦਾ ਹੈ। ਵਿਭਾਗ ਦੇ ਜੇ.ਈ ਪਲਵਿੰਦਰ ਸਿੰਘ ਨੇ ਤੁਰੰਤ ਕਰਮਚਾਰੀਆਂ ਨੂੰ ਇਸ ਪਾਈਪ ਦੀ ਮੁਰੰਮਤ ਕਰਨ ਦੀ ਹਦਾਇਤ ਕੀਤੀ ਅਤੇ ਕੰਮ ਵਿੱਚ ਹੋ ਰਹੀ ਦੇਰੀ ਲਈ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਕਿਹਾ ਕਿ ਛੇਤੀ ਹੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

Advertisement

Advertisement
Advertisement