ਸਰਕਾਰੀ ਹਸਪਤਾਲ ਵਿੱਚ ਡਾਕਟਰ ਵੱਲੋਂ ਅਸਤੀਫ਼ਾ
08:01 AM Sep 20, 2024 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 19 ਸਤੰਬਰ
ਸਥਾਨਕ ਸਿਵਲ ਹਸਪਤਾਲ ਵਿੱਚ ਪੈਨਲ ’ਤੇ ਸੇਵਾ ਨਿਭਾਅ ਰਹੀ ਮਹਿਲਾ ਰੋਗਾਂ ਦੀ ਮਾਹਿਰ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਟਾਫ਼ ’ਤੇ ਉਸ ਨੂੰ ਲਗਾਤਾਰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਸਿਵਲ ਸਰਜਨ, ਮੁੱਖ ਮੰਤਰੀ ਤੇ ਸਿਹਤ ਮੰਤਰੀ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਲਿਖੇ ਪੱਤਰ ਰਾਹੀਂ ਡਾ. ਨੇਹਾ ਗਰਗ ਨੇ ਐੱਸਐੱਮਓ ਮਾਲੇਰਕੋਟਲਾ ਅਤੇ ਅਪਰੇਸ਼ਨ ਥੀਏਟਰ ਦੇ ਕੁੱਝ ਸਹਾਇਕਾਂ ’ਤੇ ਅਪਰੇਸ਼ਨਾਂ ਲਈ ਹਸਪਤਾਲ ਆਉਣ ਵਾਲੇ ਮਰੀਜ਼ਾਂ ਅਤੇ ਉਸ ਨਾਲ ਵਿਵਹਾਰ ਕਰਨ ਵੇਲੇ ਕੁਤਾਹੀਆਂ ਕਰਨ ਦਾ ਦੋਸ਼ ਲਾਇਆ ਹੈ। ਐੱਸਐੱਮਓ ਡਾ. ਜਗਜੀਤ ਸਿੰਘ, ਜੋ ਖੁਦ ਸੀਨੀਅਰ ਗਾਇਨਾਕੋਲੋਜਿਸਟ ਹਨ, ਨੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
Advertisement
Advertisement