ਬਲਵਿੰਦਰ ਸਿੰਘ ਭੂੰਦੜ ਤੋਂ ਅਸਤੀਫ਼ੇ ਦੀ ਮੰਗ
10:30 AM Sep 11, 2024 IST
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਮੀਟਿੰਗ ਕਰਕੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੇ ਉਪਰ ਲੱਗੇ ਗੰਭੀਰ ਦੋਸ਼ਾਂ ਬਾਰੇ ਪੱਖ ਰੱਖਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਵਪਾਰ ਮੰਡਲ ਦੇ ਆਗੂ ਜਸਵਿੰਦਰ ਸਿੰਘ ਪ੍ਰਿੰਸ ਅਤੇ ਗੁਰਮੀਤ ਸਿੰਘ ਜੌਹਲ ਨੇ ਕਿਹਾ ਕਿ ਬਲਵਿੰਦਰ ਭੁੂੰਦੜ ’ਤੇ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ ਤੇ ਇਸ ਸਬੰਧੀ ਸ਼ਿਕਾਇਤ ਅਕਾਲ ਤਖਤ ਦੇ ਜਥੇਦਾਰ ਕੋਲ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਲੱਗਣ ਤੋਂ ਬਾਅਦ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਅਹੁਦੇ ਉਪਰ ਰਹਿਣ ਦਾ ਨੈਤਿਕ ਹੱਕ ਨਹੀਂ ਰਿਹਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement