ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ

06:49 AM Oct 17, 2024 IST

* ਅਕਾਲੀ ਆਗੂ ਖ਼ਿਲਾਫ਼ ਕਾਰਵਾਈ ਤੋਂ ਇੱਕ ਦਿਨ ਬਾਅਦ ਚੁੱਕਿਆ ਕਦਮ

Advertisement

ਜਗਤਾਰ ਸਿੰਘ ਲਾਂਬਾ/ਜਗਜੀਤ ਸਿੰਘ ਸਿੱਧੂ
ਅੰਮ੍ਰਿਤਸਰ/ਤਲਵੰਡੀ ਸਾਬੋ, 16 ਅਕਤੂਬਰ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਸਣੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਵੀਡੀਓ ਸੁਨੇਹਾ ਵੀ ਜਾਰੀ ਕਰਦਿਆਂ ਅਸਤੀਫਾ ਦੇਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ, ‘ਅਕਾਲੀ ਆਗੂ ਵੱਲੋਂ ਮੈਨੂੰ ਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਅਤੇ ਅਜਿਹੀ ਸਥਿਤੀ ਵਿੱਚ ਮੈਂ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਨੂੰ ਜਾਰੀ ਨਹੀਂ ਰੱਖ ਸਕਦਾ। ਮੈਂ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ।’ ਵੀਡੀਓ ਸੁਨੇਹੇ ’ਚ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਮੰਗਲਵਾਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘ਮੇਰੇ ਪਰਿਵਾਰ ਬਾਰੇ ਵੀ ਮਾੜੇ ਸ਼ਬਦ ਵਰਤੇ ਜਾ ਰਹੇ ਹਨ। ਦੁੱਖ ਦੀ ਗੱਲ ਹੈ ਕਿ ਇਸ ਦੀ ਪੁਸ਼ਤ ਪਨਾਹੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਕਰ ਰਿਹਾ ਹੈ ਤੇ ਸ਼੍ਰੋਮਣੀ ਕਮੇਟੀ ਵੀ ਇਸ ਮਾਮਲੇ ’ਚ ਖਾਮੋਸ਼ ਹੈ। ਅਜਿਹੀ ਸਥਿਤੀ ਵਿੱਚ ਮੈਂ ਜਥੇਦਾਰ ਵਜੋਂ ਸੇਵਾ ਜਾਰੀ ਨਹੀਂ ਰੱਖ ਸਕਦਾ। ਮੈਂ ਸਿਰਫ ਤਖਤ ਦਾ ਜਥੇਦਾਰ ਨਹੀਂ, ਸਗੋਂ ਧੀਆਂ ਦਾ ਪਿਤਾ ਵੀ ਹਾਂ। ਹੁਣ ਜਾਤ ਤੱਕ ਪਰਖੀ ਜਾ ਰਹੀ ਅਤੇ ਗਲਤ ਕਿਸਮ ਦੇ ਸੁਨੇਹੇ ਭੇਜੇ ਜਾ ਰਹੇ ਹਨ। ਨਿੱਜਤਾ ਦੀ ਹੱਦ ਟੱਪੀ ਜਾ ਰਹੀ ਹੈ।’ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਯੋਗ ਲਈ ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸਿੱਖ ਕੌਮ ਵੱਲੋਂ ਦਿੱਤੀ ਹੋਈ ਦਸਤਾਰ ਨੂੰ ਬੇਦਾਗ ਆਪਣੇ ਘਰ ਲੈ ਕੇ ਜਾ ਰਹੇ ਹਨ।

ਭੂੰਦੜ ਨੇ ਵਲਟੋਹਾ ਦਾ ਅਸਤੀਫ਼ਾ ਪ੍ਰਵਾਨ ਕੀਤਾ: ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਸੋਸ਼ਲ ਮੀਡੀਆ ਖਾਤੇ ’ਤੇ ਪੋਸਟ ’ਚ ਚੀਮਾ ਨੇ ਕਿਹਾ, ‘‘ਵਲਟੋਹਾ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਫਾਰਗ ਹਨ।’’

Advertisement

ਪੰਜਾਬ ਤੇ ਕੇਂਦਰ ਨੂੰ ਸੁੁਰੱਖਿਆ ਛਤਰੀ ਵਾਪਸ ਲੈਣ ਦੀ ਅਪੀਲ

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਛੱਤਰੀ ਵਾਪਸ ਲੈ ਲਈ ਜਾਵੇ। ਉਨ੍ਹਾਂ ਕਿਹਾ ਕਿ ਉਹ ਹੁਣ ਇੱਕ ਆਮ ਵਿਅਕਤੀ ਵਜੋਂ ਰਹਿਣਾ ਚਾਹੁੰਦੇ ਹਨ ਤੇ ਉਨ੍ਹਾਂ ਕੋਲ ਇੱਕ ਛੋਟਾ ਜਿਹਾ ਘਰ ਹੈ, ਜਿੱਥੇ ਉਹ ਸੁਰੱਖਿਆ ਕਰਮਚਾਰੀ ਅਤੇ ਸੁਰੱਖਿਆ ਵਾਹਨਾਂ ਵਾਸਤੇ ਲੋੜੀਂਦੇ ਪ੍ਰਬੰਧ ਕਰਨ ’ਚ ਅਸਮਰੱਥ ਹਨ।

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਦੋਸ਼ ਬੇਬੁਨਿਆਦ: ਵਲਟੋਹਾ

ਅੰਮ੍ਰਿਤਸਰ (ਟਨਸ):

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਅਤੇ ਆਖਿਆ ਕਿ ਜੇ ਉਨ੍ਹਾਂ ਕੋਲ ਇਸ ਸਬੰਧੀ ਕੋਈ ਸਬੂਤ ਹਨ, ਤਾਂ ਉਹ ਸਬੂਤ ਜਨਤਕ ਕਰਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ। ਵਲਟੋਹਾ ਨੇ ਆਖਿਆ, ‘ਮੈਂ ਅਜਿਹੇ ਕਿਰਦਾਰ ਵਾਲਾ ਵਿਅਕਤੀ ਨਹੀਂ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਸੁਣ ਕੇ ਮੈਂ ਹੈਰਾਨ ਹਾਂ। ਉਨ੍ਹਾਂ ਦਾ ਪਰਿਵਾਰ ਮੇਰਾ ਆਪਣਾ ਪਰਿਵਾਰ ਹੈ। ਮੈਂ ਕਿਸੇ ਵੀ ਪਰਿਵਾਰ ਬਾਰੇ ਮਾੜੀ ਸੋਚ ਨਹੀਂ ਰੱਖਦਾ।’ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ’ਚ ਵਿਰਸਾ ਸਿੰਘ ਵਲਟੋਹਾ ਨੇ ਸਵਾਲ ਕੀਤਾ, ‘ਕੀ ਗਿਆਨੀ ਹਰਪ੍ਰੀਤ ਸਿੰਘ ਮੇਰੇ ਮਾਮਲੇ ਦੀ ਸੁਣਵਾਈ ਵਿੱਚ ਮਰਿਆਦਾ ਦੇ ਪਰੰਪਰਾਵਾਂ ਮੁਤਾਬਕ ਪੰਜ ਸਿੰਘ ਸਾਹਿਬਾਨ ਵਿੱਚ ਸ਼ਾਮਲ ਹੋਣ ਦਾ ਅਧਿਕਾਰ ਰੱਖਦੇ ਸਨ?’’ ਵਲਟੋਹਾ ਮੁਤਾਬਕ ਜਿਹੜੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ ਉਹ ਵੀ ਗਿਆਨੀ ਹਰਪ੍ਰੀਤ ਸਿੰਘ ਨਾਲ ਹੀ ਸਬੰਧਤ ਸਨ। ਅਜਿਹੇ ’ਚ ਗਿਆਨੀ ਹਰਪ੍ਰੀਤ ਸਿੰਘ ਸੁਣਵਾਈ ’ਚ ਸ਼ਾਮਿਲ ਕਿਉਂ ਰਹੇ?

ਅਸਤੀਫ਼ਾ ਪ੍ਰਵਾਨ ਨਾ ਕਰਨ ਧਾਮੀ: ਜਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ (ਟਨਸ):

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਖੜ੍ਹਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ (ਗਿਆਨੀ ਹਰਪ੍ਰੀਤ ਸਿੰਘ) ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਦਾ ਆਦੇਸ਼ ਦਿੱਤਾ ਹੈ। ਵੀਡੀਓ ਸੁਨੇਹੇ ਉਨ੍ਹਾਂ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਇਹ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਤਾਂ ਉਨ੍ਹਾਂ ਸਣੇ ਬਾਕੀ ਸਿੰਘ ਸਹਿਬਾਨ (ਜਥੇਦਾਰ) ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣਗੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇਹ ਵੀਡੀਓ ਉਨ੍ਹਾਂ ਨੇ ਮੀਡੀਆ ਸਕੱਤਰ ਵੱਲੋਂ ਜਾਰੀ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ੇ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ, ‘‘ਮੈਨੂੰ ਸੋਸ਼ਲ ਮੀਡੀਆ ਰਾਹੀਂ ਇਸ ਘਟਨਾਕ੍ਰਮ ਬਾਰੇ ਪਤਾ ਲੱਗਾ ਹੈ। ਇਹ ਸਮੁੱਚਾ ਘਟਨਾਕ੍ਰਮ ਨੂੰ ਮੰਦਭਾਗਾ ਹੈ।’’ ਉਨ੍ਹਾਂ ਨੇੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਕੀਤਾ ਕਿ ਉਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਆਪਣਾ ਅਸਤੀਫ਼ਾ ਦੇਣ ਦੇ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ। ਸਿੰਘ ਸਾਹਿਬ ਨੇ ਆਖਿਆ ਕਿ ਅਕਾਲੀ ਆਗੂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਅਪਸ਼ਬਦ ਬੋਲਣਾ ਮੰਦਭਾਗਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਤੇ ਸੁੱਚਾ ਸਿੰਘ ਛੋਟੇਪੁਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ।

ਸ਼੍ਰੋਮਣੀ ਕਮੇਟੀ ਸਿੰਘ ਸਾਹਿਬਾਨ ਦੇ ਨਾਲ: ਧਾਮੀ

ਅੰਮ੍ਰਿਤਸਰ (ਟਨਸ):

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਸਬੰਧੀ ਘਟਨਾਕ੍ਰਮ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੰਘ ਸਾਹਿਬਾਨ ਦੇ ਨਾਲ ਰਹੀ ਹੈ ਅਤੇ ਮਾਣ ਸਨਮਾਨ ਦਿੱਤਾ ਹੈ। ਉਨ੍ਹਾਂ ਦੇਰ ਸ਼ਾਮ ਜਾਰੀ ਕੀਤੇ ਵੀਡੀਓ ਸੁਨੇਹੇ ਰਾਹੀਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭੇਜਿਆ ਹੋਇਆ ਅਸਤੀਫ਼ਾ ਮਿਲ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਅਸਤੀਫ਼ਾ ਪ੍ਰਵਾਨ ਕਰਨ ਜਾਂ ਨਾ ਪ੍ਰਵਾਨ ਕਰਨ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਧਾਮੀ ਨੇ ਅਪੀਲ ਕੀਤੀ,‘‘ਜਥੇਦਾਰ ਸਾਹਿਬਾਨ ਭੜਕਾਹਟ ’ਚ ਆ ਕੇ ਕੋਈ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਵਖਰੇਵੇਂ ਵਧਣ ਦੀ ਸੰਭਾਵਨਾ ਹੋਵੇ।’’

Advertisement
Tags :
Advocate Harjinder Singh DhamiAkal Takht JathedarJathedar Giani Harpreet SinghPunjabi khabarPunjabi NewsTakht Damdama Sahib