For the best experience, open
https://m.punjabitribuneonline.com
on your mobile browser.
Advertisement

ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ

06:56 AM May 07, 2024 IST
ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਈ
ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×