For the best experience, open
https://m.punjabitribuneonline.com
on your mobile browser.
Advertisement

ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ

08:31 PM May 06, 2024 IST
ਆਈਏਐੱਸ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 6 ਮਈ

ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦਿੱਤੀ ਹੈ। ਇਸ ਪੱਤਰ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

Advertisement
Author Image

amartribune@gmail.com

View all posts

Advertisement
Advertisement
×