For the best experience, open
https://m.punjabitribuneonline.com
on your mobile browser.
Advertisement

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

12:56 PM Oct 17, 2024 IST
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ ,17 ਅਕਤੂਬਰ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ।

Advertisement

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗੰਭੀਰ ਦੋਸ਼ ਲਾਉਂਦਿਆ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸੇ ਘਟਨਾਕ੍ਰਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਅਤੇ ਜੇਕਰ ਉਹਨਾਂ ਅਸਤੀਫ਼ਾ ਪ੍ਰਵਾਨ ਕੀਤਾ ਤਾਂ ਬਾਕੀ ਸਿੰਘ ਸਾਹਿਬਾਨ ਵੀ ਅਸਤੀਫ਼ ਦੇ ਦੇਣਗੇ ।
ਇਸੇ ਘਟਨਾਕ੍ਰਮ ਦੇ ਅਗਾਂਹ ਚੱਲਦਿਆਂ ਅੱਜ ਪਹਿਲਾਂ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪੁੱਜੇ ਸਨ।

ਇਸ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨਾਲ ਪਹਿਲਾਂ ਫੋਨ ਰਾਹੀਂ ਗੱਲਬਾਤ ਕੀਤੀ ਹੈ ਅਤੇ ਅੱਜ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਜੇਕਰ ਕੋਈ ਵੀ ਅਕਾਲੀ ਆਗੂ ਜਥੇਦਾਰ ਸਾਹਿਬਾਨ ਅਕਾਲ ਤਖ਼ਤ ਦੀ ਮਰਿਆਦਾ ਬਾਰੇ ਕੋਈ ਟਿੱਪਣੀ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਪਾਰਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਉਹਨਾਂ ਨੇ ਸਮੁੱਚੇ ਅਕਾਲੀ ਦਲ ਵੱਲੋਂ ਅਤੇ ਪਾਰਟੀ ਛੱਡ ਚੁੱਕੇ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਿੰਘ ਸਾਹਿਬਾਨ ਕੋਲੋਂ ਮੁਆਫ਼ੀ ਮੰਗੀ ਹੈ। ਆਗੂਆਂ ਨੇ ਦੱਸਿਆ ਕਿ ਜਥੇਦਾਰ ਕੋਲ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮਾਮਲੇ ਵੀ ਰੱਖੇ ਹਨ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸ਼੍ਰੀ ਅਕਾਲ ਤਖ਼ਤ ਵੱਲੋਂ ਜਲਦੀ ਕਾਰਵਾਈ ਦੀ ਅਪੀਲ ਕੀਤੀ ਹੈ।
ਉਹਨਾਂ ਦੋਸ਼ ਲਾਇਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ਾਂ ਘੜ ਰਹੇ ਹਨ ਅਤੇ ਪਾਰਟੀ ਦੀ ਮਾਨਤਾ ਰੱਦ ਕਰਾਉਣਾ ਚਾਹੁੰਦੇ ਹਨ ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਵਿੱਚ ਦੱਸਿਆਕ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ ਨਾਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਦੇ ਨਾਲ ਹੈ ਅਤੇ ਉਹਨਾਂ ਦਾ ਪੂਰਾ ਮਾਨ ਸਤਿਕਾਰ ਕਰਦੀ ਹੈ ਅਤੇ ਹਰ ਆਦੇਸ਼ ਦੀ ਵੀ ਪਾਲਣਾ ਕਰਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ ।

Advertisement
Author Image

Puneet Sharma

View all posts

Advertisement