For the best experience, open
https://m.punjabitribuneonline.com
on your mobile browser.
Advertisement

ਖਾਦ ਡੀਲਰਾਂ ਵੱਲੋਂ ਧੱਕੇ ਨਾਲ ਹੋਰ ਵਸਤਾਂ ਵੇਚਣ ਦਾ ਵਿਰੋਧ

08:02 AM Oct 06, 2024 IST
ਖਾਦ ਡੀਲਰਾਂ ਵੱਲੋਂ ਧੱਕੇ ਨਾਲ ਹੋਰ ਵਸਤਾਂ ਵੇਚਣ ਦਾ ਵਿਰੋਧ
ਚੌਕੀਮਾਨ ਟੌਲ ਪਲਾਜ਼ਾ ’ਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 5 ਅਕਤੂਬਰ
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਨੇ ਅੱਜ ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ’ਤੇ ਚੌਕੀਮਾਨ ਟੌਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਦੀ ਕਿੱਲਤ ਅਤੇ ਪ੍ਰਾਈਵੇਟ ਖਾਦ ਡੀਲਰਾਂ ਵੱਲੋਂ ਧੱਕੇ ਨਾਲ ਹੋਰ ਸਾਮਾਨ ਖਰੀਦਣ ਲਈ ਮਜਬੂਰ ਕਰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਇਹ ਮੁਜ਼ਾਹਰਾ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਇਆ। ਇਸ ਸਮੇਂ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਰਣਜੀਤ ਸਿੰਘ ਗੁੜੇ, ਗੁਰਸੇਵਕ ਸਿੰਘ ਸੋਨੀ ਸਵੱਦੀ, ਡਾ. ਗੁਰਮੇਲ ਸਿੰਘ ਕੁਲਾਰ, ਗੁਰਮੇਲ ਸਿੰਘ ਗੁੜੇ, ਉਜਾਗਰ ਸਿੰਘ ਲਲਤੋਂ, ਗੁਰਦੇਵ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਕਿਸਾਨਾਂ ਨੇ ਕਈ ਮਹੀਨੇ ਪਹਿਲਾਂ ਡੀਏਪੀ ਦਾ ਮੁੱਦਾ ਚੁੱਕਣਾ ਸ਼ੁਰੂ ਕਰ ਦਿੱਤਾ ਸੀ। ਪਰ ਸਰਕਾਰ ਨੇ ਜਾਣਬੁੱਝ ਕੇ ਅਣਗਹਿਲੀ ਵਰਤੀ ਅਤੇ ਵਪਾਰੀਆਂ ਨਾਲ ਮਿਲੀਭੁਗਤ ਕਰਕੇ ਕਾਲਾਬਾਜ਼ਾਰੀ ਸ਼ੁਰੂ ਕੀਤੀ। ਖਾਦ ਡੀਲਰ ਧੱਕੇ ਨਾਲ ਕਿਸਾਨਾਂ ਨੂੰ ਹੋਰ ਵਸਤਾਂ ਮੜ੍ਹ ਰਹੇ ਹਨ। ਪਹਿਲਾਂ ਹੀ ਆਰਥਿਕ ਤੌਰ ’ਤੇ ਝੰਬੇ ਕਿਸਾਨਾਂ ਨੂੰ ਮਜ਼ਬੂਰੀਵੱਸ ਇਹ ਵਾਧੂ ਬੋਝ ਝੱਲਣਾ ਪੈਂਦਾ ਜੋ ਸਹਿਣ ਨਹੀਂ ਕੀਤਾ ਜਾ ਸਕਦਾ। ਇਸ ਸਮੇਂ ਅਮਰੀਕ ਸਿੰਘ ਤਲਵੰਡੀ, ਜਸਵੰਤ ਸਿੰਘ ਮਾਨ, ਸਰਵਿੰਦਰ ਸਿੰਘ ਸੁਧਾਰ, ਗੁਰਮੇਲ ਸਿੰਘ ਢੱਟ, ਮਲਕੀਤ ਸਿੰਘ ਤਲਵੰਡੀ, ਤੇਜਿੰਦਰ ਸਿੰਘ ਬਿਰਕ, ਅਮਰਜੀਤ ਸਿੰਘ ਖੰਜਰਵਾਲ ਮੌਜੂਦ ਸਨ।

Advertisement

ਪਰਾਲੀ ਪ੍ਰਬੰਧਨ ਲਈ ਪਰਾਲੀ ਚੁੱਕਣਾ ਯਕੀਨੀ ਬਣਾਵੇ ਸਰਕਾਰ

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਖਾਤਰ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਪਰਾਲੀ ਚੁੱਕਣਾ ਯਕੀਨੀ ਬਣਾਵੇ ਜਾਂ ਕਿਸਾਨਾਂ ਨੂੰ ਡੀਜ਼ਲ ਤੇ ਭਾਰੀ ਮਸ਼ੀਨਰੀ ਦੇ ਕਿਰਾਏ-ਭਾੜੇ ਅਤੇ ਡੀਜ਼ਲ ਖਰਚੇ ਲਈ ਛੇ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਅਜਿਹਾ ਨਾ ਹੋਣ ’ਤੇ ਸਾਂਝਾ ਫੋਰਮ ਤਿੱਖਾ ਸੰਘਰਸ਼ ਵਿੱਢੇਗਾ ਜਿਸ ਦੇ ਸਿੱਟਿਆਂ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਮੁਜ਼ਾਹਰਾਕਾਰੀ ਕਿਸਾਨਾਂ ਨੇ ਗੱਲਾ ਮਜ਼ਦੂਰਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਹੱਕੀ ਮੰਗਾਂ ਮੰਨ ਕੇ ਝੋਨੇ ਦੀ ਖਰੀਦ ਫੌਰੀ ਚਾਲੂ ਕਰਨ ਦੀ ਵੀ ਮੰਗ ਕੀਤੀ।

Advertisement

Advertisement
Author Image

Advertisement