ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਸੰਕਲਪ ਪੱਤਰ ਜਾਰੀ

07:50 AM Aug 22, 2024 IST
ਪੰਚਕੂਲਾ ਵਿੱਚ ਸੰਕਲਪ ਯਾਤਰਾ ਵੈਨ ਨੂੰ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ। -ਫੋਟੋ: ਰਵੀ ਕੁਮਾਰ

ਪੀ.ਪੀ. ਵਰਮਾ
ਪੰਚਕੂਲਾ, 21 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਦੇ ਐਮਡੀਸੀ ’ਚ ਭਾਜਪਾ ਦੇ ਦਫ਼ਤਰ ਪੰਚਕਮਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਕਲਪ ਪੱਤਰ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਸੰਕਲਪ ਯਾਤਰਾ ਨੂੰ ਹਰੀ ਝੰਡਾ ਵਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੰਕਲਪ ਪੱਤਰ ਭਾਜਪਾ ਦੇ ਕੌਮੀ ਸਕੱਤਰ ਓਪੀ ਧਨਖੜ ਦੀ ਦੇਖ ਰੇਖ ਵਿੱਚ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਅੱਜ ਤੋਂ ਸੰਕਲਪ ਯਾਤਰਾ ਵੀ ਸ਼ੁਰੂ ਕੀਤੀ ਗਈ ਹੈ ਜਿਹੜੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ 15 ਮਾਹਿਰਾਂ ਨੇ ਇਹ ਸੰਕਲਪ ਪੱਤਰ ਤਿਆਰ ਕੀਤਾ ਹੈ ਅਤੇ ਇਸ ਸੰਕਲਪ ਪੱਤਰ ਦੀ ਖਾਸੀਅਤ ਇਹ ਹੈ ਕਿ ਇਸ ਨੂੰ ਤਿਆਰ ਕਰਨ ਵਾਲਿਆਂ ਨੇ ਪਹਿਲਾਂ ਲੋਕਾਂ ਦੇ ਇਕੱਠ ਕਰਕੇ ਉਨ੍ਹਾਂ ਨਾਲ ਸਲਾਹ ਮਸ਼ਵਰਾ ਕੀਤਾ ਅਤੇ ਜਿਹੜੀਆਂ ਪ੍ਰਚਾਰ ਦੇ ਕੰਮਾਂ ਵਿੱਚ ਕਮੀਆਂ ਸਨ, ਉਨ੍ਹਾਂ ਨੂੰ ਇਸ ਸੰਕਲਪ ਪੱਤਰ ਵਿੱਚ ਦੂਰ ਕੀਤਾ ਗਿਆ ਹੈ। ਇਸ ਸੰਕਲਪ ਪੱਤਰ ਵਿੱਚ ਪੁਰਾਣੇ ਕੰਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਨਵੇਂ ਕੰਮਾਂ ਦੀ ਵੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਘੋਸ਼ਣਾ ਪੱਤਰ ਗੁਮਰਾਹ ਕਰਨ ਵਾਲਾ ਹੁੰਦਾ ਹੈ ਅਤੇ ਉਸ ਵਿੱਚ ਕੰਮ ਨਹੀਂ ਹੁੰਦੇ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਲੋਕਾਂ ਨਾਲ ਚਰਚਾ ਤੋਂ ਬਾਅਦ ਇਹ ਸੰਕਲਪ ਪੱਤਰ ਤਿਆਰ ਕੀਤਾ ਗਿਆ ਹੈ ਜਿਸ ਨੂੰ ਪ੍ਰਚਾਰ ਵੈਨਾਂ ਰਾਹੀਂ ਸੂਬੇ ਦੇ ਸਾਰੇ ਹਲਕਿਆਂ ਵਿੱਚ ਅੱਜ ਭੇਜਿਆ ਗਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਸ਼ਾਮਲ ਸਨ।

Advertisement

Advertisement
Advertisement