For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਸੁਭਾਸ਼ ਸ਼ਰਮਾ ਤੇ ਪ੍ਰਨੀਤ ਕੌਰ ਦੇ ਸ਼ਾਂਤਮਈ ਵਿਰੋਧ ਸਬੰਧੀ ਮਤਾ ਪਾਸ

07:02 AM May 14, 2024 IST
ਕਿਸਾਨਾਂ ਵੱਲੋਂ ਸੁਭਾਸ਼ ਸ਼ਰਮਾ ਤੇ ਪ੍ਰਨੀਤ ਕੌਰ ਦੇ ਸ਼ਾਂਤਮਈ ਵਿਰੋਧ ਸਬੰਧੀ ਮਤਾ ਪਾਸ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਮਈ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਹੋਈ। ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਤੋਂ ਭਾਜਪਾ ਦੇ ਉਮੀਦਵਾਰਾਂ ਸੁਭਾਸ਼ ਸ਼ਰਮਾ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ ਦਾ ਫ਼ੈਸਲਾ ਲਿਆ। ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਆਉਣ ਸਮੇਂ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਵੱਲੋਂ ਸਵਾਲ ਪੁੱਛੇ ਜਾਣਗੇ, ਜੋ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ। ਦਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ 21 ਮਈ ਨੂੰ ਜਗਰਾਉਂ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਸੱਦੀ ਮਹਾ ਪੰਚਾਇਤ ਵਿੱਚ ਮੁਹਾਲੀ ਜ਼ਿਲ੍ਹੇ ’ਚੋਂ ਕਿਸਾਨ ਅਤੇ ਬੀਬੀਆਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਡੀਸੀ ਮੁਹਾਲੀ ਤੋਂ ਮੰਗ ਕੀਤੀ ਕਿ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਕਿਉਂਕਿ ਲਾਵਾਰਿਸ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਅਤੇ ਸਬਜ਼ੀਆਂ ਦਾ ਉਜਾੜਾ ਕਰਦੇ ਹਨ। ਉਂਜ ਇਨ੍ਹਾਂ ਕਾਰਨ ਸੜਕ ਹਾਦਸੇ ਵਾਪਰਦੇ ਹਨ।
ਕਿਸਾਨਾਂ ਨੇ ਖਰੜ ਸਬਜ਼ੀ ਮੰਡੀ ਵਿੱਚ ਪਾਰਕਿੰਗ ਫੀਸ ਵਧਾਉਣ ਦੀ ਨਿਖੇਧੀ ਕਰਦਿਆਂ ਪਾਰਕਿੰਗ ਫੀਸ ਘਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨ-ਮਜ਼ਦੂਰਾਂ ਲਈ ਸਾਫ਼ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੋਆਪਰੇਟਿਵ ਬੈਂਕ ਸਿਆਲਬਾ ਦੇ ਬੈਂਕ ਮੈਨੇਜਰ ਵੱਲੋਂ ਕੀਤੇ ਘਪਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਠੱਗੀ ਦਾ ਪੈਸਾ ਵਾਪਸ ਕਰਵਾਇਆ ਜਾਵੇ।

Advertisement

Advertisement
Advertisement
Author Image

Advertisement