ਅਲੂਣਾ ਤੋਲਾ ਦੀ ਨੁਹਾਰ ਬਦਲਣ ਲਈ ਮਤੇ ਪਾਸ
ਪੱਤਰ ਪ੍ਰੇਰਕ
ਪਾਇਲ, 4 ਫਰਵਰੀ
ਇੱਥੋਂ ਨੇੜਲੇ ਪਿੰਡ ਅਲੂਣਾ ਤੋਲਾ ਵਿੱਚ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਸਾਲ 2025 ਦਾ ਪਹਿਲਾ ਆਮ ਇਜਲਾਸ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਰਪੰਚ ਰਮਨਦੀਪ ਕੌਰ ਚੀਮਾ ਵੱਲੋਂ ਕੀਤੀ ਗਈ। ਇਸ ਮੌਕੇ ਪੰਚਾਇਤ ਸੈਕਟਰੀ ਅਮਨਦੀਪ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ ਜੋਗਿੰਦਰ ਸਿੰਘ, ਸੁਖਬੀਰ ਸਿੰਘ, ਕੁਲਜਿੰਦਰ ਸਿੰਘ, ਗੁਰਪ੍ਰੀਤ ਕੌਰ ਤੇ ਪਰਮਜੀਤ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ।
ਇਸ ਸਮੇਂ ਸਰਪੰਚ ਰਮਨਦੀਪ ਕੌਰ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਚਾਇਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਸ ਆਮ ਇਜਲਾਸ ਦੀ ਕਾਰਵਾਈ ਨੂੰ ਅਮਲ ਵਿੱਚ ਲਿਆ ਕੇ ਪਿੰਡ ਦੇ ਵਿਕਾਸ ਕਾਰਜਾਂ ਲਈ ਕਈ ਮਤੇ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਪਿੰਡ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਕਿ ਵਿਧਾਨ ਸਭਾ ਹਲਕਾ ਪਾਇਲ ਵਿੱਚੋਂ ਪਿੰਡ ਅਲੂਣਾ ਤੋਲਾ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣ ਕੇ ਸਾਹਮਣੇ ਆਵੇ।
ਇਸ ਮੌਕੇ ਹਰਵਿੰਦਰ ਸਿੰਘ ਚੀਮਾ, ਚਰਨਜੋਤ ਸਿੰਘ ਚੀਮਾ, ਬਿਕਰਮਜੀਤ ਸਿੰਘ ਮਲਹਾਂਸ, ਦਰਸ਼ਨ ਸਿੰਘ ਸਵੈਚ, ਅਜੀਤ ਸਿੰਘ ਮਲਹਾਂਸ, ਕਰਨੈਲ ਸਿੰਘ ਸੇਖੋਂ, ਪਰਮਿੰਦਰ ਸਿੰਘ, ਚੌਂਕੀਦਾਰ ਅਜੀਤ ਸਿੰਘ, ਗੁਰਦਿਆਲ ਸਿੰਘ, ਤੇਜਿੰਦਰ ਸਿੰਘ, ਹਰਚੰਦ ਸਿੰਘ ਤੇ ਕੇਵਲ ਸਿੰਘ ਸਮੇਤ ਪੰਚਾਇਤ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।