ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੱਬੇੇਵਾਲ ਵੱਲੋਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਦਾ ਸਨਮਾਨ

11:09 AM Oct 11, 2024 IST
ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਨਮਾਨਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 10 ਅਕਤੂਬਰ
ਬਲਾਕ ਮਾਹਿਲਪੁਰ ਅਤੇ ਹੁਸ਼ਿਆਰਪੁਰ-2 ਵਿੱਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਅੱਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਨਮਾਨਿਤ ਕੀਤਾ। ਡਾ. ਰਾਜ ਨੇ ਦੱਸਿਆ ਕਿ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਅਤੇ ਉਨ੍ਹਾਂ ਵੱਲੋਂ ਵੀ 5 ਲੱਖ ਰੁਪਏ, ਕੁੱਲ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਆਪਸੀ ਸਦਭਾਵਨਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਡਾ. ਰਾਜ ਨੇ ਕਿਹਾ ਕਿ ਇਨ੍ਹਾਂ ਪੰਚਾਇਤਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਆਪਸੀ ਸਾਂਝ, ਭਾਈਚਾਰਕ ਸਾਂਝ ਤੇ ਸਮੂਹਿਕ ਵਿਕਾਸ ਦੀ ਭਾਵਨਾ ਤੋਂ ਪ੍ਰੇਰਿਤ ਹਨ। ਇਨ੍ਹਾਂ ਪੰਚਾਇਤਾਂ ਦੇ ਬਣਨ ਤੋਂ ਬਾਅਦ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪੰਚਾਇਤਾਂ ਹੋਰਨਾਂ ਖੇਤਰਾਂ ਲਈ ਵੀ ਪ੍ਰੇਰਨਾਸ੍ਰੋਤ ਬਣਨਗੀਆਂ।
ਪੰਚਾਇਤ ਮੈਂਬਰਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਚਾਇਤ ਮੈਂਬਰਾਂ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ।

Advertisement

Advertisement