ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਓ ਦਫ਼ਤਰ ਵਿੱਚ ਅਧਿਆਪਕਾਂ ਦਾ ਸਨਮਾਨ

08:57 AM Sep 08, 2024 IST
ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਐਸੋਸੀਏਸ਼ਨ ਦੇ ਨੁਮਾਇੰਦੇ।

ਕੇ.ਕੇ. ਬਾਂਸਲ
ਰਤੀਆ, 7 ਸਤੰਬਰ
ਇੱਥੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸਮਾਗਮ ਐੱਸਡੀਓ ਦਫ਼ਤਰ ਵਿੱਚ ਮਨਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਟਰੱਸਟ ਵੱਲੋਂ 9 ਸੇਵਾਮੁਕਤ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਬਲਿੰਦਰਾ ਸ਼ਰਮਾ ਨੇ ਦੱਸਿਆ ਕਿ ਇਸ ਸ਼ੁਭ ਮੌਕੇ ਮਾਸਟਰ ਗੋਪਾਲ ਚੰਦ ਕੁਲਰੀਆਂ, ਕ੍ਰਿਸ਼ਨ ਸਿੰਘ ਚਿੱਤਰਕਾਰ, ਸੁਖਦੇਵ ਸਿੰਘ ਸਿੱਧੂ, ਮੇਜਰ ਸਿੰਘ, ਮੁੱਖ ਅਧਿਆਪਕ ਪਵਨ ਕੁਮਾਰ ਸਿੰਗਲਾ, ਸ਼ਾਸਤਰੀ ਕਪਿਲ ਦੇਵ, ਮਾਸਟਰ ਰਾਜ ਕੁਮਾਰ ਖਿੱਪਲ ਅਤੇ ਮਾਸਟਰ ਈਸ਼ਵਰ ਦਾਸ ਅਰੋੜਾ ਨੂੰ ਉਨ੍ਹਾਂ ਦੀਆਂ ਯਾਦਗਾਰ ਸੇਵਾਵਾਂ ਲਈ ਹਾਰ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰੋਫ਼ੈਸਰ ਕੰਵਲਜੀਤ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਉਨ੍ਹਾਂ ਦਾ ਗ੍ਰਹਿ ਵਿੱਚ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮਾਸਟਰ ਕ੍ਰਿਸ਼ਨ ਸਿੰਘ ਚਿੱਤਰਕਾਰ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਸਣੇ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਵਿਸਥਾਰ ਨਾਲ ਚਾਨਣਾ ਪਾਇਆ, ਜਦਕਿ ਗਗਨ ਸਵਰੂਪ ਮੰਗਲਾ ਅਤੇ ਮਾਸਟਰ ਗੋਪਾਲ ਚੰਦ ਕੁਲਰੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਨਮਾਨਤ ਸ਼ਖ਼ਸੀਅਤਾਂ ਦੀ ਵਿਲੱਖਣ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਸਮੂਹ ਮੈਂਬਰਾਂ ਨੇ ਰਿਫਰੈਸ਼ਮੈਂਟ ਦਾ ਆਨੰਦ ਮਾਣਿਆ। ਇਸ ਮੌਕੇ ਤੇਜਿੰਦਰ ਸਿੰਘ ਔਜਲਾ, ਸੇਵਾਮੁਕਤ ਡੀਐੱਸਪੀ ਸਤਪਾਲ ਸਿੰਘ, ਰਾਮ ਪਾਲ ਜਿੰਦਲ, ਗਗਨ ਸਵਰੂਪ ਮੰਗਲਾ, ਸ਼ਿਸ਼ਨ ਕੁਮਾਰ ਮੰਗਲਾ, ਪਵਨ ਕੁਮਾਰ ਗੋਇਲ ਸਾਬਣ ਫੈਕਟਰੀ ਮਾਲਕ, ਇਕਬਾਲ ਸਿੰਘ ਖੋਖਰ, ਗੁਰਨਾਮ ਸਿੰਘ ਤੇਲੀਵਾੜਾ, ਸੇਵਾਮੁਕਤ ਲੈਫਟੀਨੈਂਟ ਹਰਭਜਨ ਸਿੰਘ ਹਾਜ਼ਰ ਸਨ।

Advertisement

Advertisement