ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਂਬੂਲੈਂਸਾਂ ਦੇ ਮੁਲਾਜ਼ਮਾਂ ਦਾ ਸਨਮਾਨ

09:02 AM May 23, 2024 IST
ਐਂਬੂਲੈਂਸ ਸਟਾਫ ਦਾ ਸਨਮਾਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਹੋਰ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਅਤੇ ਸ਼ਹਿਰੀ ਏਰੀਏ ਵਿੱਚ ਐਮਰਜੈਂਸੀ ਸੇਵਾ ਪ੍ਰਦਾਨ ਕਰਨ ਵਾਲੀਆਂ 108 ਐਂਬੂਲੈਂਸਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਸ਼ਲਾਘਾ ਪੱਤਰ ਦੇ ਕੇ ਸਨਮਾਨਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਕਿਟਜ਼ਾ ਹੈਲਥ ਕੇਅਰ ਕੰਪਨੀ ਵੱਲੋਂ ਜੋ 108 ਐਂਬੂਲੈਂਸ ਸੇਵਾਵਾਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਉਹ ਸ਼ਲਾਘਾਯੋਗ ਹਨ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਨੇ ਕਿਹਾ ਕਿ ਐਂਬੂਲੈਂਸਾਂ ਵਿੱਚ ਤਾਇਨਾਤ ਇਹ ਕਰਮਚਾਰੀ ਮਰੀਜ਼ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦੇ ਹਨ। ਇਸ ਮੌਕੇ ਕੰਪਨੀ ਦੇ ਅਪਰੇਸ਼ਨ ਹੈੱਡ ਗੁਰਮਨਦੀਪ ਸਿੰਘ ਅਤੇ ਕਲੱਸਟਰ ਮੈਨੇਜਰ ਹਰਮਨ ਸਿੰਘ ਵੱਲੋਂ 108 ਐਂਬੂਲੈਂਸ ਸਟਾਫ਼ ਨੂੰ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement