For the best experience, open
https://m.punjabitribuneonline.com
on your mobile browser.
Advertisement

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦਾ ਸਨਮਾਨ

10:49 AM Jun 02, 2024 IST
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦਾ ਸਨਮਾਨ
ਇਕਬਾਲ ਸਿੰਘ ਬੁੱਟਰ ਦਾ ਸੇਵਾਮੁਕਤੀ ਮੌਕੇ ਸਨਮਾਨ ਕਰਦੇ ਹੋਏ ਅਧਿਕਾਰੀ।
Advertisement

ਮਨੋਜ ਸ਼ਰਮਾ
ਬਠਿੰਡਾ, 1 ਜੂਨ
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ:) ਇਕਬਾਲ ਸਿੰਘ ਬੁੱਟਰ ਦੀ ਸੇਵਾਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ, ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਦਫ਼ਤਰੀ ਸਟਾਫ ਤੋਂ ਇਲਾਵਾ ਸ੍ਰੀ ਬੁੱਟਰ ਦੇ ਸ਼ੁਭਚਿੰਤਕਾਂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਇਕਬਾਲ ਸਿੰਘ ਬੁੱਟਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਇਕਬਾਲ ਸਿੰਘ ਨਾਲ ਬਠਿੰਡਾ ਦਫ਼ਤਰ ਵਿੱਚ ਗੁਜ਼ਾਰੇ ਸਮੇਂ ਨੂੰ ਯਾਦ ਕੀਤਾ। ਲੈਕਚਰਾਰ ਯੂਨੀਅਨ ਦੇ ਸੰਘਰਸ਼ੀ ਕਾਲ ਦੀਆਂ ਯਾਦਾਂ ਤਾਜ਼ਾ ਕਰਦਿਆਂ ਸ਼ਿਵਪਾਲ ਨੇ ਦੱਸਿਆ ਕਿ ਲੈਕਚਰਾਰ ਯੂਨੀਅਨ ਵਲੋਂ ਕੀਤੀਆਂ ਪ੍ਰਾਪਤੀਆਂ ਵਿੱਚ ਇਕਬਾਲ ਸਿੰਘ ਦੇ ਯੋਗਦਾਨ ਨੂੰ ਕਦੇ ਵੀ ਮਨਫੀ ਨਹੀਂ ਕੀਤਾ ਜਾ ਸਕਦਾ। ਪ੍ਰਿੰਸੀਪਲ ਐਸੋਸੀਏਸ਼ਨ ਵੱਲੋਂ ਮਨਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਮੁੱਖ ਅਧਿਆਪਕ ਐਸੋਸੀਏਸ਼ਨ ਵੱਲੋਂ ਗੁਰਪਾਲ ਸਿੰਘ ਤੇ ਕੁਲਵਿੰਦਰ ਸਿੰਘ ਕਟਾਰੀਆ ਦਾ ਕਹਿਣਾ ਸੀ ਕਿ ਇਕਬਾਲ ਸਿੰਘ ਨੇ ਬਹੁਤ ਸ਼ਾਨਦਾਰ ਸੇਵਾਵਾਂ ਨਿਭਾਈਆਂ।

Advertisement

Advertisement
Author Image

Advertisement
Advertisement
×