ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਲਿਬ ਕਲਾਂ ’ਚ ਕਾਂਗਰਸ ਪੱਖੀ ਸਰਪੰਚਾਂ ਅਤੇ ਪੰਚਾਂ ਦਾ ਸਨਮਾਨ

08:45 AM Oct 18, 2024 IST
ਜੇਤੂ ਉਮੀਦਵਾਰਾਂ ਨਾਲ ਕਰਨਜੀਤ ਸਿੰਘ ਸੋਨੀ ਗਾਲਿਬ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 17 ਅਕਤੂਬਰ
ਨੇੜਲੇ ਪਿੰਡ ਗਾਲਿਬ ਕਲਾਂ ’ਚ ਵੀ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਵੱਲੋਂ ਸਰਪੰਚ ਸਮੇਤ ਖੜ੍ਹੀ ਕੀਤੀ ਸਮੁੱਚੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਇਲਾਕੇ ਦੇ ਇਨ੍ਹਾਂ ਕਾਂਗਰਸ ਨਾਲ ਸਬੰਧਤ ਚੋਣ ਜਿੱਤੇ ਪੰਚਾਂ-ਸਰਪੰਚਾਂ ਨੂੰ ਪਿੰਡ ਗਾਲਿਬ ਕਲਾਂ ਵਿੱਚ ਇੱਕ ਸਮਾਗਮ ਕਰ ਕੇ ਸੋਨੀ ਗਾਲਿਬ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਾਬਕਾ ਵਿਧਾਇਕ ਜਗਤਾਰ ਸਿੰਘ ਸਮੇਤ ਹੋਰ ਕਾਂਗਰਸੀ ਵੀ ਪਹੁੰਚੇ ਸਨ। ਜ਼ਿਲ੍ਹਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ ਨੇ ਵੋਟਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਪੰਚਾਇਤੀ ਚੋਣਾਂ ’ਚ ਹਾਰ ਹੋਈ ਹੈ। ਜੇਕਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਜੇਤੂ ਉਮੀਦਵਾਰਾਂ ਨੂੰ ਇਕੱਠੇ ਕਰਕੇ ਗਿਣਤੀ ਕੀਤੀ ਜਾਵੇ ਤਾਂ ਇਹ ‘ਆਪ’ ਨਾਲੋਂ ਵੱਧ ਬਣਦੀ ਹੈ। ਇਸੇ ਤਰ੍ਹਾਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ ਨੇ ਨਤੀਜਾ ਸੂਚੀਆਂ ਘੋਖਣ ਤੋਂ ਬਾਅਦ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਮੁਕਾਬਲੇ ਪਚਵੰਜਾ ਫ਼ੀਸਦੀ ਵਿਰੋਧੀ ਧਿਰਾਂ ਦੇ ਉਮੀਦਵਾਰ ਜੇਤੂ ਰਹੇ ਹਨ।

Advertisement

Advertisement