ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਰਾਜਧਾਨੀ ’ਚ ਮੀਂਹ ਮਗਰੋਂ ਹੁੰਮਸ ਭਰੀ ਗਰਮੀ ਤੋਂ ਰਾਹਤ

08:58 AM Jul 23, 2024 IST
ਨਵੀਂ ਦਿੱਲੀ ਦੇ ਕਰਤਵਿਆ ਪੱਥ ’ਤੇ ਸੋਮਵਾਰ ਨੂੰ ਮੀਂਹ ਦੌਰਾਨ ਖੁਸ਼ਗਵਾਰ ਹੋਏ ਮੌਸਮ ਦਾ ਆਨੰਦ ਮਾਣਦੇ ਹੋਏ ਲੋਕ। -ਫੋਟੋ: ਪੀਟੀਆਈ

ਮਨਧੀਰ ਦਿਓਲ/ ਪੀਟੀਆਈ
ਨਵੀਂ ਦਿੱਲੀ, 22 ਜੁਲਾਈ
ਦਿੱਲੀ ’ਚ ਸੋਮਵਾਰ ਨੂੰ ਪਏ ਭਰਵੇਂ ਮੀਂਹ ਮਗਰੋਂ ਦਿੱਲੀ ਵਾਸੀਆਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ, ਮੌਸਮ ਵਿਭਾਗ ਦੇ ਅਨੁਸਾਰ ਕੌਮੀ ਰਾਜਧਾਨੀ ’ਚ ਅਗਲੇ ਕੁਝ ਘੰਟਿਆਂ ਦੌਰਾਨ ਗਰਜ- ਚਮਕ ਦੇ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਕੌਮੀ ਰਾਜਧਾਨੀ ’ਚ ਘੱਟੋ-ਘੱਟ ਤਾਪਮਾਨ 29.2 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੌਮੀ ਰਾਜਧਾਨੀ ਵਿੱਚ ਸੋਮਵਾਰ ਦੁਪਹਿਰ ਨੂੰ ਅਚਾਨਕ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ। ਦਿੱਲੀ ਦੇ ਕਈ ਹਿੱਸਿਆਂ ’ਚ ਮੀਂਹ ਪਿਆ। ਇਸ ਤੋਂ ਪਹਿਲਾਂ ਅੱਜ ਭਾਰਤੀ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ, ਯਮੁਨਾਨਗਰ ਅਤੇ ਕੁਰੂਕਸ਼ੇਤਰ ਦੇ ਵੱਖ ਇਲਾਕਿਆਂ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਹਲਕੀ ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਸੀ। ਕਈ ਸੜਕਾਂ ਉੱਪਰ ਅੱਜ ਵੀ ਪਾਣੀ ਭਰ ਗਿਆ ਤੇ ਲੋਕਾਂ ਦੀਆਂ ਗੱਡੀਆਂ ਪਾਣੀ ਵਿੱਚ ਫਸ ਗਈਆਂ। ਆਵਾਜਾਈ ਦੀ ਰਫਤਾਰ ਸੁਸਤ ਹੋ ਗਈ। ਹਾਲਾਂਕਿ ਦਿੱਲੀ ਨਗਰ ਨਿਗਮ ਵੱਲੋਂ ਪਾਣੀ ਭਰਨ ਵਾਲੀਆਂ ਥਾਵਾਂ ਉੱਪਰ ਨਿਕਾਸੀ ਦੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਸਨ। ਇਸ ਦੇ ਬਾਵਜੂਦ ਸੜਕਾਂ ਉੱਪਰ ਪਾਣੀ ਭਰ ਗਿਆ। ਦਿੱਲੀ-ਐਨਸੀਆਰ ਦੇ ਖੇਤਰਾਂ ਵਿੱਚ ਸੀਮਾਪੁਰੀ, ਹਿੰਡਨ ਏਐਫ ਸਟੇਸ਼ਨ, ਗਾਜ਼ੀਆਬਾਦ, ਇੰਦਰਾਪੁਰਮ, ਛਪਰਾਉਲਾ, ਨੋਇਡਾ, ਦਾਦਰੋ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਅਤੇ ਮਾਨੇਸਰ ਵਿੱਚ ਮੀਂਹ ਪਿਆ। 18 ਜੁਲਾਈ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ ਸੀ ਜਿਸ ਨਾਲ ਨਮੀ ਵਾਲੇ ਮੌਸਮ ਤੋਂ ਰਾਹਤ ਮਿਲੀ।

Advertisement

Advertisement
Advertisement