ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਵਿਤਾ ਦੀ ਪਟੀਸ਼ਨ ’ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਤਲਬ

07:04 AM May 04, 2024 IST

ਨਵੀਂ ਦਿੱਲੀ: ਦਿੱਲੀ ਕੋਰਟ ਨੇ ਬੀਆਰਐੱਸ ਆਗੂ ਕੇ.ਕਵਿਤਾ ਵੱਲੋਂ 7 ਮਈ ਨੂੰ ਆਪਣੀ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ’ਤੇ ਕੋਰਟ ਵਿਚ ਸਰੀਰਕ ਤੌਰ ’ਤੇ ਪੇਸ਼ ਕਰਨ ਦੀ ਮੰਗ ਕਰਦੀ ਪਟੀਸ਼ਨ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਜਾਂਚ ਏਜੰਸੀਆਂ ਨੂੰ ਨੋਟਿਸ ਜਾਰੀ ਕਰਕੇ 6 ਮਈ ਤੱਕ ਜਵਾਬ ਦੇਣ ਲਈ ਕਿਹਾ ਹੈ। ਕੋਰਟ ਵੱਲੋਂ ਉਸੇ ਦਿਨ ਕਵਿਤਾ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ। ਕਵਿਤਾ ਦੇ ਵਕੀਲ ਨਿਤੇਸ਼ ਰਾਣਾ ਨੇ ਕੋਰਟ ਨੂੰ ਦੱਸਿਆ ਕਿ ਉਸ ਦੀ ਮੁਵੱਕਿਲ ਚਾਹੁੰਦੀ ਹੈ ਕਿ ਉਸ ਨੂੰ ਤਿਹਾੜ ਕੇਂਦਰੀ ਜੇਲ੍ਹ ’ਚੋਂ ਵਰਚੁਅਲੀ ਦੀ ਥਾਂ ਕੋਰਟ ਵਿਚ ਸਰੀਰਕ ਤੌਰ ’ਤੇ ਪੇਸ਼ ਕੀਤਾ ਜਾਵੇ। -ਪੀਟੀਆਈ

Advertisement

Advertisement
Advertisement